Sunday, September 20, 2026

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਟ

ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ) – ਸਿੱਖ ਸਾਹਿਤਕਾਰ ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਦੀ ਵਿਰਾਸਤ ਨੂੰ ਦਰਸਾਉਂਦੀ ਆਪਣੀ ਪੁਸਤਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਰਪਣ ਕੀਤੀ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੁਸਤਕ ਦੇ ਲੇਖਕ ਰੁਪਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨ ਦਿੱਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਰੁਪਿੰਦਰ ਸਿੰਘ ਵੱਲੋਂ ਤਿਆਰ ਕੀਤੀ ਇਸ ਪੁਸਤਕ ਵਿਚ ਜਿਥੇ ੫੧ ਗੁਰਦੁਆਰਾ ਸਾਹਿਬਾਨ ਦਾ ਇਤਿਹਾਸ ਦਰਜ਼ ਹੈ, ਉਥੇ ਹੀ ਪ੍ਰਸਿੱਧ ਚਿੱਤਰਕਾਰ ਐਲਨ ਕੋਸੀਦਾ ਵੱਲੋਂ ਤਿਆਰ ਕੀਤੇ ਚਿੱਤਰਾਂ ਨੂੰ ਖ਼ੂਬਸੂਰਤ ਰੂਪ ਵਿਚ ਪੇਸ਼ ਕੀਤਾ ਗਿਆ ਹੈ।ਉਨ੍ਹਾਂ ਰੁਪਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਵੀ ਅੱਠ ਪੁਸਤਕਾਂ ਲੋਕ ਅਪਰਣ ਕੀਤੀਆਂ ਹਨ।ਇਸੇ ਦੌਰਾਨ ਰੁਪਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਸਾਡਾ ਇਤਿਹਾਸ ਗੁਰਦੁਆਰਾ ਸਾਹਿਬਾਨ ਨਾਲ ਜੁੜਿਆ ਹੋਇਆ ਹੈ, ਜਿਥੋਂ ਸਾਨੂੰ ਸਿੱਖ ਸਿਧਾਂਤ ਤੇ ਵਿਰਾਸਤ ਦੀ ਜਾਣਕਾਰੀ ਮਿਲਦੀ ਹੈ।ਉਨ੍ਹਾਂ ਕਿਹਾ ਕਿ ਇਹ ਸੰਗਤਾਂ ਲਈ ਲਾਹੇਵੰਦ ਸਾਬਤ ਹੋਵੇਗੀ।
ਇਸ ਮੌਕੇ ਓ.ਐਸ.ਡੀ ਸਤਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਵਧੀਕ ਮੈਨੇਜਰ ਯੁਵਰਾਜ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ, ਜਤਿੰਦਰ ਸਿੰਘ ਤੇ ਰੁਪਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …