Saturday, September 19, 2026

ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣੇ ‘ਤੇ ਧਾਮੀ ਵੱਲੋਂ ਦੁੱਖ ਪ੍ਰਗਟ

 ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਭੁਪਿੰਦਰ ਸਿੰਘ ਅਨੰਦ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਪ੍ਰਚਾਰ ਕਾਰਜਾਂ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ।ਐਡਵੋਕੇਟ ਧਾਮੀ ਨੇ ਭੁਪਿੰਦਰ ਸਿੰਘ ਅਨੰਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸੇæੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …