ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਵਿਖੇ ਕੈਨੇਡਾ ਦੀ ਥੌਂਮਸਨ ਯੂਨੀਵਰਸਿਟੀ ਦੇ ਸੋਸ਼ਲ ਸਬੰਧੀ ਕਾਲਜ ਪ੍ਰਿੰਸੀਪਲ ਡਾ.
ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਕੈਨੇਡਾ ਦੇ ਸ਼ਹਿਰ ਕੈਮਲੂਪਸ ਵਿਖੇ ਸਥਿਤ ਥੌਂਮਸਨ ਰਿਵਰ ਯੂਨੀਵਰਸਿਟੀ ਵਿਖੇ ਸੋਸ਼ਲ ਵਰਕਸ ਵਿਭਾਗ ਤੋਂ ਡਾ. ਟੈਨੀਆ ਪਾਲੁਕ, ਚੈਲਸਾ ਕੋਰਸੀ ਅਤੇ ਸਰਬਜੀਤ ਘੁੰਮਣ ਦੀ ਅਗਵਾਈ ‘ਚ 7 ਵਿਦਿਆਰਥੀਆਂ ਦਾ ਵਫਦ ਪੰਜਾਬੀ ਅਤੇ ਅੰਗਰੇਜ਼ੀ ਵਿਭਾਗ ‘ਚ ਪਹੁੰਚਿਆ।ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਅੱਜ ਦਾ ਸਮਾਂ ਵਾਦ ਵਿਵਾਦ ਅਤੇ ਸੰਵਾਦ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਥਾਵਾਂ, ਦੇਸ਼ਾਂ ਦੇ ਵਿਦਿਆਰਥੀਆਂ ਨੂੰ ਇਕ ਦੂਸਰੇ ਨਾਲ ਵਿਚਾਰ ਵਟਾਂਦਰਾਂ ਕਰਕੇ ਆਪਣੇ ਗਿਆਨ ਨੂੰ ਵਧਾਉਣਾ ਚਾਹੀਦਾ ਹੈ। ਆਪਸੀ ਵਿਚਾਰ ਵਟਾਂਦਰਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਸਹਾਈ ਹੁੰਦਾ ਹੈ।
ਵਿਦੇਸ਼ੀ ਵਫਦ ਦੇ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਅਸੀਂ ‘ਕੰਨਸੈਂਟ ਕੈਫੇ’ ਦੇ ਸੰਕਲਪ ਰਾਹੀਂ ਦੂਸਰੇ ਦੀ ਮਰਜ਼ੀ ਨੂੰ ਸਮਝਣ ਅਤੇ ਤਰਜ਼ੀਹ ਦੇਣ ਦੀ ਅਪੀਲ ਕਰ ਰਹੇ ਹਾਂ ਤਾਂ ਜੋ ਦੂਸਰਿਆਂ ‘ਤੇ ਕਿਸੇ ਵੀ ਕਿਸਮ ਦੀ ਮਰਜੀ ਥੋਪੀ ਨਾ ਜਾਵੇ। ਉਨ੍ਹਾਂ ਨੇ ਦੂਸਰਿਆਂ ਦੀ ਮਰਜੀ ਨੂੰ ਸਮਝਣ ਲਈ ਵੱਖ ਵੱਖ ਤਰੀਕਿਆਂ ਦੀ ਵਿਆਖਿਆ ਕੀਤੀ।ਉਨ੍ਹਾਂ ਕਿਹਾ ਕਿ ਔਰਤ ਵਿਸ਼ੇਸ਼ ਕਰ ਲੜਕੀ ਨਾਲ ਉਸਦੀ ਮਰਜੀ ਅਨੁਸਾਰ ਵਿਵਹਾਰ ਸਾਡੇ ਸੱਭਿਅਕ ਸਮਾਜ ਦੀ ਨਿਸ਼ਾਨੀ ਹੈ। ਵਿਦੇਸ਼ੀ ਵਫਦ ਨੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਕਾਲਜ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸਰਾਹਣਾ ਕੀਤੀ।
ਸਮਾਗਮ ਵਿੱਚੇ ਡਾ. ਦਲਜੀਤ ਸਿੰਘ. ਡਾ. ਪਰਮਿੰਦਰ ਸਿੰਘ, ਪ੍ਰੋ. ਸਾਵੰਤ ਸਿੰਘ ਮੰਟੋ, ਡਾ. ਹੀਰਾ ਸਿੰਘ, ਡਾ. ਕੁਲਦੀਪ ਸਿੰਘ ਢਿੱਲੋਂ, ਡਾ. ਮਿੰਨੀ ਸਲਵਾਨ ਤੋਂ ਇਲਾਵਾ ਵੱਡੀ ਗਿਣਤੀ ‘ਚ ਵਿਦਿਆਰਥੀ ਸ਼ਾਮਿਲ ਸਨ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media