ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਖਾਲਸਾ ਯੂਨੀਵਰਸਿਟੀ ਦੇ ਰੋਟਰੈਕਟ ਕਲੱਬ, ਰੋਟਰੀ ਕਲੱਬ
ਅੰਮ੍ਰਿਤਸਰ ਨਾਰਥ, ਗੁਰੂ ਨਾਨਕ ਦੇਵ ਹਸਪਤਾਲ ਦੇ ਬਲੱਡ ਬੈਂਕ ਦੇ ਮੈਂਬਰਾਂ ਅਤੇ ਰੈੱਡ ਰਿਬਨ ਕਲੱਬ ਦੇ ਸਾਂਝੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਲਗਾਏ ਗਏ ਉਕਤ ਕੈਂਪ ਦੌਰਾਨ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ੫੦ ਸਵੈ-ਇੱਛੁਕ ਖੂਨਦਾਨੀਆਂ ਨੇ ਖੂਨਦਾਨ ਕਰਕੇ ਇਸ ਨੇਕ ਕਾਰਜ਼ ‘ਚ ਆਪਣਾ ਯੋਗਦਾਨ ਪਾਇਆ।ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਵੈ-ਇੱਛੁਕ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ‘ਚ ਸਮਾਜਿਕ ਜ਼ਿੰਮੇਵਾਰੀ, ਦਇਆ ਅਤੇ ਭਾਈਚਾਰਕ ਸੇਵਾ ਦੀ ਭਾਵਨਾ ਪੈਦਾ ਕਰਨਾ ਸੀ।ਮੁੱਖ ਮਹਿਮਾਨ ਵਜੋਂ ਸਿਵਲ ਸਰਜਨ ਡਾ. ਰਸ਼ਮੀ ਵਿਜ ਨੇ ਸ਼ਿਰਕਤ ਕੀਤੀ।ਜਦਕਿ ਵਿਸ਼ੇਸ਼ ਸੱਦੇ ‘ਤੇ ਸਿਵਲ ਹਸਪਤਾਲ ਤੋਂ ਐੱਸ.ਐਮ.ਓ ਡਾ. ਪ੍ਰੀਤਵੀਨ ਕੌਰ, ਵਿਸ਼ੇਸ਼ ਮਹਿਮਾਨਾਂ ‘ਚ ਰੋਟਰੀ ਕਲੱਬ ਨਾਰਥ ਦੇ ਪ੍ਰਧਾਨ ਇੰਜ. ਪਰਮੀਤ ਸਿੰਘ ਖੇੜਾ, ਖਾਲਸਾ ਯੂਨੀਵਰਸਿਟੀ ਰੋਟਰੈਕਟ ਕਲੱਬ ਦੀ ਪ੍ਰਧਾਨ ਹਸਨਪ੍ਰੀਤ ਕੌਰ ਸਮਾਗਮ ‘ਚ ਹਾਜ਼ਰ ਹੋਏ।
ਇਸ ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕਰਨ ਉਪਰੰਤ ਸਮੂਹ ਮੈਂਬਰਾਂ ਵੱਲੋਂ ਰੋਟਰੀ ਕਲੱਬ ਦੀ ਸਹੁੰ ਚੁੱਕ ਸਮਾਗਮ ‘ਚ ਭਾਗ ਲਿਆ ਗਿਆ।ਪ੍ਰਿੰ: ਡਾ. ਅਮਨਪ੍ਰੀਤ ਕੌਰ ਵੱਲੋਂ ਆਏ ਸਮੂਹ ਮਹਿਮਾਨਾਂ ਦਾ ਫੈਕਲਟੀ ਮੈਂਬਰਾਂ, ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵਿਦਿਆਰਥੀਆਂ ਦੀ ਹਾਜ਼ਰੀ ‘ਚ ਫੁੱਲਾਂ ਦਾ ਪੌਦਾ ਭੇਂਟ ਕਰਕੇ ਸਵਾਗਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਖੂਨਦਾਨ ਕੈਂਪ ‘ਚ ਜਿਸ ਉਤਸ਼ਾਹ ਨਾਲ ਭਾਗ ਲਿਆ ਹੈ, ਉਹ ਬਹੁਤ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਨਾ ਸਿਰਫ਼ ਕਿਸੇ ਲੋੜਵੰਦ ਦੀ ਮਦਦ ਹੁੰਦੀ ਹੈ, ਸਗੋਂ ਸਮਾਜ ‘ਚ ਮਨੁੱਖਤਾ ਅਤੇ ਭਾਈਚਾਰੇ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ।ਉਨ੍ਹਾਂ ਸਮੂਹ ਖੂਨਦਾਨੀਆਂ, ਮਹਿਮਾਨਾਂ, ਸਹਿਯੋਗੀ ਸੰਸਥਾਵਾਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਖੂਨਦਾਨ ਕੈਂਪ ਰੈੱਡ ਰਿਬਨ ਕਲੱਬ ਵੱਲੋਂ ਜਤਿੰਦਰ ਕੌਰ, ਮਹਿਰੀਨ ਕੋਸਰ ਅਤੇ ਕੋਮਲਪ੍ਰੀਤ ਕੌਰ ਦੀ ਅਗਵਾਈ ਹੇਠ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।ਇਸ ਦੌਰਾਨ ਸਮੂਹ ਦਾਨੀਆਂ ਨੂੰ ਉਨ੍ਹਾਂ ਦੇ ਕੀਮਤੀ ਯੋਗਦਾਨ ਲਈ ਰਿਫਰੈਸ਼ਮੈਂਟ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਡਾ. ਰਸ਼ਮੀ ਵਿਜ ਨੇ ਕਾਲਜ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰੇਕ ਖੂਨਦਾਨ ਕਿਸੇ ਨਾ ਕਿਸੇ ਦੀ ਜ਼ਿੰਦਗੀ ਬਚਾਉਣ ‘ਚ ਸਹਾਇਕ ਹੋ ਸਕਦਾ ਹੈ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਦਸਤਾਵੇਜ਼ੀ ਫਿਲਮ ਬਣ ਰਹੀ ਪ੍ਰੇਰਨਾ ਦਾ ਸਰੋਤ
ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media