Saturday, October 3, 2026

ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ – ਐਡਵੋਕੇਟ ਧਾਮੀ

ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਦੀ ਬੀਤੀ ਰਾਤ ਹੋਈ ਭੰਨ ਤੋੜ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸੰਗਤੀ ਸੇਵਾਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ ਹੈ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ‘ਚ ਸੰਗਤ ਪੁੱਜਦੀ ਹੈ ਅਤੇ ਸੰਗਤ ਦੀ ਆਵਾਜਾਈ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਸੇਵਾ ਦਾ ਸਾਧਨ ਹਨ। ਗੁਰੂ ਘਰ ਦੇ ਵਾਹਨਾਂ ਨੂੰ ਨੁਕਸਾਨ ਪਹੁੰਚਾਉਣਾ ਜਿਥੇ ਕੋਝੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਸੰਗਤ ਦੀਆਂ ਸੇਵਾਵਾਂ ਵਿਚ ਵਿਘਨ ਪਾਉਣ ਅਤੇ ਸੇਵਾ ਦੇ ਕਾਰਜ਼ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ‘ਤੇ ਵੀ ਇਸ ਮਾਮਲੇ ਦੀ ਪੜਤਾਲ ਕਰਵਾਈ ਜਾ ਰਹੀ ਹੈ ਅਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …