ਅੰਮ੍ਰਿਤਸਰ, 22 ਅਗਸਤ (ਜਗਸੀਪ ਸਿੰਘ) — ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਪੰਚਾਇਤ
ਗੁਮਟਾਲਾ ਕਲੋਨੀ (ਲੋਹਾਰਕਾ ਰੋਡ) ਵਿੱਚ ਨਵੀਆਂ ਗਲੀਆਂ ਦੇ ਨਿਰਮਾਣ ਦਾ ਉਦਘਾਟਨ ਕੀਤਾ।ਉਨ੍ਹਾਂ ਨੇ ਉੱਤਰੀ ਵਿਧਾਨ ਸਭਾ ਹਲਕੇ ਦੇ ਸਾਰੇ ਖੇਤਰਾਂ ਵਿੱਚ ਵਿੱਚ ਵਸਨੀਕਾਂ ਦੀ ਸਹੂਲਤ ਅਤੇ ਬਿਹਤਰ ਬੁਨਿਆਦੀ ਢਾਂਚੇ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।ਰਿੰਟੂ ਨੇ ਕਿਹਾ ਕਿ ਉਹ ਹਲਕੇ ਦੀ ਸੇਵਾ ਅਤੇ ਵਿਕਾਸ ਲਈ ਵਚਨਬੱਧ ਹਨ। ਉੱਤਰੀ ਵਿਧਾਨ ਸਭਾ ਹਲਕੇ ਵਿੱਚ ਰਾਮ ਤੀਰਥ ਰੋਡ ‘ਤੇ ਸਥਿਤ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਵਧਾਉਣ ਲਈ ਟੈਂਡਰ ਪ੍ਰਕਿਰਿਆ ਚੱਲ ਰਹੀ ਹੈ।ਇਸ ਵੇਲੇ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ੯੫ ਐਮ.ਐਲ.ਡੀ ਹੈ, ਅਤੇ ਇਸ ਵਿੱਚ ੬੦ ਐਮ.ਐਲ.ਡੀ ਦਾ ਵਾਧਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਉਨ੍ਹਾਂ ਖੇਤਰਾਂ ਵਿੱਚ ਨਵੇਂ ਸੀਵਰੇਜ ਸਿਸਟਮ ਲਗਾਏ ਜਾ ਰਹੇ ਹਨ ਜਿੱਥੇ ਸੀਵਰੇਜ ਦੀ ਸਮੱਸਿਆ ਪਾਈ ਜਾਂਦੀ ਹੈ।ਮਸ਼ੀਨ ਨਾਲ ਚੱਲਣ ਵਾਲੇ ਸੀਵਰੇਜ ਦੀ ਸਫਾਈ ਵੀ ਲਗਾਤਾਰ ਕੀਤੀ ਜਾ ਰਹੀ ਹੈ।
ਰਿੰਟੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਨੂੰ ਉਪਲਬਧ ਕਰਵਾਇਆ ਜਾ ਰਿਹਾ ਹੈ।ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਮਾਵਾ ਧੀਆਂ ਸਤਿਕਾਰ ਯੋਜਨਾ ਲਈ ਫਾਰਮ ਉਨ੍ਹਾਂ ਦੇ ਦਫ਼ਤਰ ਵਿੱਚ ਭਰੇ ਗਏ ਹਨ।ਮਾਵਾਂ ਅਤੇ ਭੈਣਾਂ ਨੂੰ ਇਸ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਨੀਲੇ ਰਾਸ਼ਨ ਕਾਰਡ ਨਹੀਂ ਹਨ, ਉਹ ਵੀ ਉਨ੍ਹਾਂ ਦੇ ਦਫ਼ਤਰ ਆ ਕੇ ਉਨ੍ਹਾਂ ਨੂੰ ਬਣਵਾ ਸਕਦੇ ਹਨ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ, ਸਰਪੰਚ ਬਲਜੀਤ ਕੌਰ, ਪੰਚਾਇਤ ਮੈਂਬਰ ਗੁਰਮੀਤ ਸਿੰਘ, ਕੁਲਵੰਤ ਸਿੰਘ, ਵਿਕਰਮ ਸਿੰਘ ਅਤੇ ਪੰਚਾਇਤ ਦੇ ਪਤਵੰਤੇ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media