Monday, October 5, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕਾਦਮਿਕ ਵਿਰਾਸਤ ਬਾਰੇ ਹੋਈ ਵਿਚਾਰ-ਚਰਚਾ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਕੈਲੀਫੋਰਨੀਆ ਅਧਾਰਿਤ ਵਕੀਲ ਜਸਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਸੈਕਰਾਮੈਂਟੋ, ਕੈਲੀਫੋਰਨੀਆ ਵਿਖੇ ਜ਼ੇਵੀਅਰ ਬੇਸੇਰਾ ਨਾਲ ਮੁਲਾਕਾਤ ਕੀਤੀ।ਇਸ ਸੁਹਿਰਦ ਮੁਲਾਕਾਤ ਦੌਰਾਨ ਜਸਪ੍ਰੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸ਼ਾਨਦਾਰ ਅਕਾਦਮਿਕ ਵਿਰਾਸਤ, ਉੱਚ ਸਿੱਖਿਆ, ਖੋਜ, ਨਵੀਨਤਾ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਯੂਨੀਵਰਸਿਟੀ ਦੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਨੇ ਦੁਨੀਆ ਭਰ ਵਿੱਚ ਵੱਸਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਨਾਲ ਯੂਨੀਵਰਸਿਟੀ ਦੇ ਮਜ਼ਬੂਤ ਰਿਸ਼ਤੇ ਅਤੇ ਯੂਨੀਵਰਸਿਟੀ ਦੀ ਕੌਮਾਂਤਰੀ ਪਛਾਣ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਾਬਕਾ ਵਿਦਿਆਰਥੀਆਂ ਦੀ ਭੂਮਿਕਾ ਨੂੰ ਉਜਾਗਰ ਕੀਤਾ।ਮੁਲਾਕਾਤ ਦੌਰਾਨ ਪੰਜਾਬ ਅਤੇ ਅਮਰੀਕਾ ਦਰਮਿਆਨ ਅਕਾਦਮਿਕ, ਸੱਭਿਆਚਾਰਕ ਅਤੇ ਪੇਸ਼ੇਵਰ ਪੱਧਰ ‘ਤੇ ਵਧ ਰਹੀਆਂ ਸੰਭਾਵਨਾਵਾਂ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ।
ਜਸਪ੍ਰੀਤ ਸਿੰਘ ਨੇ ਜੀ.ਅੇਨ.ਡੀ.ਯੂ ਦੇ ਸਾਬਕਾ ਵਿਦਿਆਰਥੀ ਭਾਈਚਾਰੇ ਵੱਲੋਂ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ‘ਤੇ ਮਾਣ ਪ੍ਰਗਟ ਕਰਦਿਆਂ ਗੁਰੂ ਨਾਨਕ ਦੇਵ ਜੀ ਦੇ ਗਿਆਨ, ਸੇਵਾ, ਸਮਾਨਤਾ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਦੇ ਆਦਰਸ਼ਾਂ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਦਾ ਜ਼ਿਕਰ ਕੀਤਾ।ਇਹ ਮੁਲਾਕਾਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਜੁੜੇ ਸਮੁੱਚੇ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਦਰਸਾਉਂਦੀ ਹੈ ਕਿ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਵਿਦੇਸ਼ਾਂ ਵਿੱਚ ਪੇਸ਼ੇਵਰ ਅਤੇ ਜਨਤਕ ਜੀਵਨ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਜ਼ਬੂਤ ਪਛਾਣ ਬਣਾ ਰਹੇ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …