ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਸੇਵਾਵਾਂ
ਵਿਚ ਹਿੱਸਾ ਪਾਉਂਦਿਆਂ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ।ਅੱਜ ਅਮਰੀਕਾ ਨਿਵਾਸੀ ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਸਰਾਂ ਲਈ ਚਾਦਰਾਂ ਅਤੇ ਸਰਾਣੇ ਆਦਿ ਲਈ 4 ਲੱਖ ਰੁਪਏ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਮਰੀਜ਼ਾਂ ਲਈ ਚੱਲ ਰਹੀਆਂ ਲੰਗਰ ਸੇਵਾਵਾਂ ਲਈ ਇਕ ਗੱਡੀ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ।
ਗੱਡੀ ਦੀਆਂ ਚਾਬੀਆਂ ਪ੍ਰਾਪਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮੇਂ-ਸਮੇਂ ਗੁਰੂ ਘਰ ਦੀਆਂ ਸੇਵਾਵਾਂ ਯੋਗਦਾਨ ਪਾਇਆ ਜਾਂਦਾ ਹੈ।ਉਨ੍ਹਾਂ ਸੇਵਕ ਪਰਿਵਾਰ ਦੀ ਚੜ੍ਹਦੀ ਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਸੇਵਾ ਕਰਦੇ ਰਹਿਣ ਦੀ ਕਾਮਨਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੈਂਬਰ ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ ਕਾਉਣੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆ ਸਮੇਤ ਹੋਰ ਮੌਜ਼ੂਦ ਸਨ।
Check Also
ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ 29 ਅਗਸਤ ਨੂੰ – ਐਡਵੋਕੇਟ ਧਾਮੀ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media