ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਹਰਿਆਲੀ ਤੀਜ਼ ਦਾ ਤਿਉਹਾਰ ਬੜੇ ਉਤਸ਼ਾਹ ਅਤੇ
ਰਵਾਇਤੀ ਢੰਗ ਨਾਲ ਮਨਾਇਆ ਗਿਆ।ਇਸ ਅਵਸਰ ‘ਤੇ ਆਯੋਜਿਤ ‘ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਸਭਿਆਚਾਰਕ ਮਹੱਤਤਾ ਤੋਂ ਜਾਣੂ ਕਰਵਾਉਣਾ ਅਤੇ ਭਾਰਤ ਦੀ ਅਮੀਰ ਵਿਰਾਸਤ ਦਾ ਜਸ਼ਨ ਮਨਾਉਣਾ ਸੀ।ਸਭਾ ਦੀ ਸ਼ੁਰੂਆਤ ਸਮੇਂ ਵਿਦਿਆਰਥੀਆਂ ਨੇ ਲੋਕ ਗੀਤਾਂ ਅਤੇ ਨਾਚ ਸਮੇਤ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ, ਜਿਸ ਨਾਲ ‘ਸਕੂਲ ਦਾ ਮਹੌਲ ਤਿਉਹਾਰੀ ਅਤੇ ਖੁਸ਼ਗਵਾਰ ਬਣ ਗਿਆ।ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਭਾਰਤੀ ਰੀਤੀ ਰਿਵਾਜ਼ਾਂ ਅਤੇ ਪਰੰਪਰਾਵਾਂ ਦੀ ਅਮੀਰੀ ਨੂੰ ਸਮਝਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੰਨ੍ਹਾਂ ਨੂੰ ਸੰਭਾਲ ਕੇ ਰੱਖਣ ਦੀ ਮਹੱਤਤਾ ਨੂੰ ਜਾਣਨ ਲਈ ਉਤਸ਼ਾਹਿਤ ਕੀਤਾ ਗਿਆ।
ਸਕੂਲ ਪਿੰ੍ਰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਸਭਿਆਚਾਰਕ ਜਾਗਰੂਕਤਾ ਅਤੇ ਸਮਾਜਿਕ ਮੁੱਲਾਂ ਨੂੰ ਮਜ਼ਬੂਤ ਕਰਨ ਲਈ ਭਾਰਤੀ ਤਿਉਹਾਰ ਮਨਾਉਣ ਦੀ ਮਹੱਤਤਾ ‘ਤੇ ਜੋਰ ਦਿੱਤਾ।ਸਮਾਰੋਹ ਦਾ ਸਮਾਪਨ ਖੁਸ਼ੀ ਅਤੇ ਤਿਉਹਾਰੀ ਮਹੌਲ ਵਿੱਚ ਹੋਇਆ।ਇਸ ਜਸ਼ਨ ਨੇ ਵਿਦਿਆਰਥੀਆਂ ਦੇ ਮਨਾਂ ‘ਤੇ ਭਾਰਤ ਦੀ ਜੀਵੰਤ ਸਭਿਆਚਾਰਕ ਵਿਰਾਸਤ ਅਤੇ ਹਰਿਆਲੀ ਤੀਜ਼ ਦੀ ਖੁਸ਼ਗਵਾਰ ਭਾਵਨਾ ਪ੍ਰਤੀ ਹੋਰ ਡੂੰਘੀ ਛਾਪ ਛੱਡੀ ।
Check Also
ਅੰਮ੍ਰਿਤਸਰ ‘ਚ ਡੇਂਗੂ ਵਿਰੋਧੀ ਮੁਹਿੰਮ – ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ‘ਚ ਐਂਟੀ-ਲਾਰਵਾ ਕਾਰਵਾਈ, ਸਪਰੇਅ ਤੇ ਫੌਗਿੰਗ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ …
Punjab Post Daily Online Newspaper & Print Media