Saturday, September 5, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਨਸ਼ਾਮੁਕਤ ਅਤੇ ਮੁੱਲ ਅਧਾਰਿਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕੀਤਾ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਰਾਸ਼ਟਰੀ ਪੱਧਰ ‘ਤੇ ਚਲਾਈ ਜਾ ਰਹੀ ”ਨਸ਼ਾਮੁਕਤ ਭਾਰਤ ਮੁਹਿੰਮ” ਅਤੇ ”ਮਿਸ਼ਨ ਸਪੰਧਨ” ਦੇ ਤਹਿਤ ਨਸ਼ਿਆਂ ਦੀ ਰੋਕਥਾਮ ਅਤੇ ਸਿਹਤਮੰਦ ਜੀਵਨ ਬਾਰੇ ਜਾਗਰੁਕਤਾ ਅਤੇ ਸਹੁੰ ਚੁੱਕਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੁਕ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ, ਅਨੁਸ਼ਾਸਿਤ ਅਤੇ ਜਿੰਮੇਵਾਰ ਚੋਣਾਂ ਕਰਨ ਲਈ ਪ੍ਰੇਰਿਤ ਕਰਨਾ ਸੀ ।
ਇਹ ਪ੍ਰੋਗਰਾਮ ਸਕੂਲ ਵੱਲੋਂ ਮਨਾਏ ਜਾ ਰਹੇ ਵੇਦ ਪ੍ਰਚਾਰ ਹਫਤੇ ਦਾ ਵੀ ਹਿੱਸਾ ਸੀ, ਜੋ 21 ਤੋਂ 27 ਅਗਸਤ 2026 ਤੱਕ ਮਨਾਇਆ ਜਾ ਰਿਹਾ ਹੈ।ਇਸ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵੇਦਾਂ ਦੀਆਂ ਸਦੀਵੀਂ ਸਿੱਖਿਆਵਾਂ ਅਤੇ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।ਵਿਦਿਆਰਥੀਆਂ ਨੂੰ ਸਵੈ ਅਨੁਸ਼ਾਸਨ ਵਿਚਾਰਾਂ ਦੀ ਪਵਿੱਤਰਤਾ, ਸੱਚਾਈ ਅਤੇ ਰੋਜ਼ਾਨਾ ਜੀਵਨ ਵਿੱਚ ਜਿੰੰਮੇਵਾਰ ਵਿਹਾਰ ਵਰਗੇ ਗੁਣ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ।
ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਿਕ, ਮਾਨਸਿਕ ਅਤੇ ਸਮਾਜਿਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ।ਉਨ੍ਹਾਂ ਨੂੰ ਸਾਥੀਆਂ ਦੇ ਦਬਾਅ ਦਾ ਡਟ ਕੇ ਸਾਹਮਣਾ ਕਰਨ ਅਤੇ ਆਪਣੀ ਊਰਜਾ ਨੂੰ ਸਿੱਖਿਆ, ਖੇਡਾਂ, ਯੋਗਾ, ਸੰਗੀਤ ਅਤੇ ਕਲਾ ਵਰਗੀਆਂ ਰਚਨਾਤਮਕ ਗਤੀਵਿਧੀਆਂ ਵੱਲ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।ਐਂਟੀ ਡਰੱਗ ਜਾਗਰੁਕਤਾ ਗਤੀਵਿਧੀ ਦੇ ਰੂਪ ਵਿੱਚ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਜਾਗਰੁਕਤਾ ਸਹੁੰ ਵੀ ਲਈ।ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਦੂਜਿਆਂ ਨੂੰ ਵੀ ਸਕਾਰਾਤਮਕ ਚੋਣਾਂ ਕਰਨ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ।
ਸਕੂਲ ਪ੍ਰਬੰਧਕ ਸ਼੍ਰੀਮਤੀ ਸਵੀਨ ਪੁਰੀ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਨੋਜਵਾਨਾਂ ਨੂੰ ਸਿਹਤਮੰਦ ਅਤੇ ਉਦੇਸ਼ ਪੂਰਨ ਜੀਵਨ ਵੱਲ ਸੇਧ ਦੇਣ ਵਿੱਚ ਮੁੱਲ ਅਧਾਰਿਤ ਸਿੱਖਿਆ ਦੀ ਮਹੱਤਤਾ ‘ਤੇ ਜੋਰ ਦਿੱਤਾ।
ਸਕੂਲੇ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵੀ ਵਿਦਿਆਰਥੀਆਂ ਦੀ ਉਤਸ਼ਾਹਪੂਰਨ ਭਾਗੀਦਾਰੀ ਦੀ ਪ੍ਰਸ਼ੰੰਸਾ ਕੀਤੀ ਅਤੇ ਕਿਹਾ ਕਿ ਮਜ਼ਬੂਤ ਮੁੱਲ, ਸਵੈ ਅਨੁਸਾਸ਼ਨ ਅਤੇ ਸਾਂਝੀ ਜਾਗਰੁਕਤਾ ਨਸ਼ਾਮੁਕਤ ਸਮਾਜ ਦੇ ਨਿਰਮਾਣ ਲਈ ਜਰੂਰੀ ਹਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …