ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ
ਲਈ ਗਈ ਬੀ.ਕਾਮ ਐੱਲ.ਐੱਲ.ਬੀ. (ਪੰਜ ਸਾਲਾ ਕੋਰਸ) ਸਮੈਸਟਰ ਪੰਜਵਾਂ ਦੀ ਪ੍ਰੀਖਿਆ ‘ਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ, ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਪਰਨੀਤ ਕੌਰ ਨੇ ਕੁੱਲ 600 ਅੰਕਾਂ ‘ਚੋਂ 440 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਸਬੰਧੀ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਪ੍ਰਨੀਤ ਕੌਰ ਨੇ ਕੁਲ 600 ਅੰਕਾਂ ‘ਚੋਂ 440 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ‘ਚੋਂ ਪਹਿਲਾ, ਤਨਵੀ ਚੋਪਰਾ ਨੇ 432 ਅੰਕਾਂ ਨਾਲ ਤੀਸਰਾ ਅਤੇ ਵਤਨਪ੍ਰੀਤ ਕੌਰ ਨੇ 426 ਅੰਕਾਂ ਨਾਲ ਚੌਥਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।ਉਨ੍ਹਾਂ ਇਸ ਉਪਲਬੱਧੀ ‘ਤੇ ਆਪਣੇ ਦਫ਼ਤਰ ਵਿਖੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਾਂਹ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਸੀਮਾ ਰਾਣੀ, ਡਾ. ਪੁਰਨਿਮਾ ਖੰਨਾ, ਡਾ. ਰੇਨੂੰ ਸੈਣੀ, ਡਾ. ਸ਼ਿਵਨ ਸਰਪਾਲ, ਪ੍ਰੋ. ਨੀਤੀਕਾ ਮਹਾਜਨ ਅਤੇ ਕਾਲਜ ਦੇ ਬਾਕੀ ਸਟਾਫ ਮੈਂਬਰ ਹਾਜ਼ਰ ਸਨ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media