Tuesday, September 15, 2026

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ “ਮਿਸ਼ਨ ਕਲੀਨ ਪੰਜਾਬ” ਤਹਿਤ ਅੰਮ੍ਰਿਤਸਰ ਵਿੱਚ ਚਲਾਇਆ ਜਾ ਰਿਹਾ ਵਿਸ਼ੇਸ਼ ਸਫ਼ਾਈ ਅਭਿਆਨ ਅੱਜ ਦੂਜੇ ਦਿਨ ਵੀ ਪੂਰੀ ਸਰਗਰਮੀ ਨਾਲ ਜਾਰੀ ਰਿਹਾ।
ਮੁਹਿੰਮ ਦੇ ਦੂਜੇ ਦਿਨ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨ ਜੋਤ ਕੌਰ ਦੀ ਅਗਵਾਈ ਹੇਠ ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵੀ ਸਫ਼ਾਈ ਕਰਵਾਈ ਗਈ ਅਤੇ ਸੜਕਾਂ, ਚੌਂਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਵੱਲ ਵਿਸੇਸ਼ ਧਿਆਨ ਦਿੱਤਾ ਗਿਆ।
ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸੁੰਦਰ ਸ਼ਹਿਰ ਬਣਾਉਣਾ ਸਾਡੀ ਮੁੱਖ ਤਰਜ਼ੀਹ ਹੈ।ਸ਼ਹਿਰ ਦੀ ਨੁਹਾਰ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰਸਾਸ਼ਨ ਅਤੇ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਵਿਧਾਇਕਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜਾ ਖੁੱਲ੍ਹੇ ਵਿੱਚ ਜਾਂ ਸੜਕਾਂ ’ਤੇ ਸੁੱਟਣ ਦੀ ਬਜ਼ਾਏ ਨਗਰ ਨਿਗਮ ਦੀਆਂ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਜਾਂ ਨਿਰਧਾਰਿਤ ਡਸਟਬਿਨਾਂ ਵਿੱਚ ਹੀ ਪਾਇਆ ਜਾਵੇ।ਇਸ ਦੇ ਨਾਲ ਹੀ ਵਾਤਾਵਰਨ ਲਈ ਖ਼ਤਰਾ ਬਣ ਰਹੇ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਤੋਂ ਵੀ ਗੁਰੇਜ਼ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ “ਮਿਸ਼ਨ ਕਲੀਨ ਪੰਜਾਬ” ਨੂੰ ਸਫ਼ਲ ਬਣਾਉਣ ਲਈ ਸਰਕਾਰ, ਪ੍ਰਸ਼ਾਸਨ ਅਤੇ ਆਮ ਲੋਕਾਂ ਦਾ ਸਾਂਝਾ ਸਹਿਯੋਗ ਬੇਹੱਦ ਜ਼ਰੂਰੀ ਹੈ।

 

 

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …