ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਵਿਖੇ ਪਹਿਲਾ ਮਿਲਟਰੀ ਲਿਟਰੇਚਰ ਫੈਸਟੀਵਲ
ਅੰਮ੍ਰਿਤਸਰ-2026 ਕਰਵਾਇਆ ਜਾ ਰਿਹਾ ਹੈ।ਇਹ ਫੈਸਟੀਵਲ 31 ਅਗਸਤ ਅਤੇ 1 ਸਤੰਬਰ 2026 ਨੂੰ ਖ਼ਾਲਸਾ ਯਨੀਵਰਸਿਟੀ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ।
ਅੰਮ੍ਰਿਤਸਰ-2026 ਕਰਵਾਇਆ ਜਾ ਰਿਹਾ ਹੈ।ਇਹ ਫੈਸਟੀਵਲ 31 ਅਗਸਤ ਅਤੇ 1 ਸਤੰਬਰ 2026 ਨੂੰ ਖ਼ਾਲਸਾ ਯਨੀਵਰਸਿਟੀ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ।ਲੈਫਟੀਨੈਂਟ ਜਨਰਲ (ਡਾ.) ਜੇ.ਐਸ ਚੀਮਾ ਪੀ.ਵੀ.ਐਸ.ਐਮ, ਏ.ਵੀ.ਐਸ.ਐਮ, ਵੀ.ਐਸ.ਐਮ ਨੇ ਦੱਸਿਆ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਉਦੇਸ਼ ਨੌਜਵਾਨ ਪੀੜ੍ਹੀ ਅਤੇ ਆਮ ਲੋਕਾਂ ਨੂੰ ਦੇਸ਼ ਦੀ ਸੁਰੱਖਿਆ, ਸੈਨਿਕ ਇਤਿਹਾਸ, ਜੰਗੀ ਰਣਨੀਤੀਆਂ ਅਤੇ ਭਾਰਤੀ ਸ਼ਸਤਰ ਸੈਨਾਵਾਂ ਦੀਆਂ ਇਤਿਹਾਸਕ ਪ੍ਰਾਪਤੀਆਂ ਨਾਲ ਜਾਣੂ ਕਰਵਾਉਣਾ ਹੈ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਧਰਤੀ ਨਾਲ ਜੁੜੇ ਮਹੱਤਵਪੂਰਨ ਸੈਨਿਕ ਇਤਿਹਾਸ ਨੂੰ ਵੀ ਇਸ ਫੈਸਟੀਵਲ ਦੌਰਾਨ ਉਜਾਗਰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 31 ਅਗਸਤ ਨੂੰ ਸਵੇਰੇ 10:00 ਵਜੇ ਤੋਂ 11:30 ਵਜੇ ਤੱਕ “ਪੱਛਮੀ ਏਸ਼ੀਆ ਵਿੱਚ ਅਸ਼ਾਂਤੀ ਅਤੇ ਭਾਰਤ ਦੇ ਹਿੱਤ” ਵਿਸ਼ੇ ’ਤੇ ਵਿਚਾਰ-ਚਰਚਾ ਹੋਵੇਗੀ, ਜਦਕਿ ਦੁਪਹਿਰ 12:00 ਵਜੇ ਤੋਂ 1:30 ਵਜੇ ਤੱਕ “ਜਲ੍ਹਿਆਂਵਾਲਾ ਬਾਗ਼ ਕਤਲੇਆਮ-ਕੌੜੀ ਵਿਰਾਸਤ: ਖੂਨੀ ਬਸੰਤ” ਵਿਸ਼ੇ ’ਤੇ ਸੈਸ਼ਨ ਕਰਵਾਇਆ ਜਾਵੇਗਾ।
ਇਸੇ ਤਰ੍ਹਾਂ 1 ਸਤੰਬਰ ਨੂੰ ਸਵੇਰੇ 10:00 ਵਜੇ ਤੋਂ 11:30 ਵਜੇ ਤੱਕ “1965 ਦੀ ਭਾਰਤ-ਪਾਕਿਸਤਾਨ ਜੰਗ – ਅੰਮ੍ਰਿਤਸਰ ਖੇਤਰ ਵਿੱਚ ਸੈਨਿਕ ਕਾਰਵਾਈਆਂ” ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਹੋਵੇਗਾ।ਇਸ ਸੈਸ਼ਨ ਦੌਰਾਨ 1965 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਅੰਮ੍ਰਿਤਸਰ ਸੈਕਟਰ ਵਿੱਚ ਹੋਈਆਂ ਸੈਨਿਕ ਕਾਰਵਾਈਆਂ ਅਤੇ ਉਨ੍ਹਾਂ ਨਾਲ ਸਬੰਧਤ ਇਤਿਹਾਸਕ ਪੱਖਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਲੈਫਟੀਨੈਂਟ ਜਨਰਲ (ਡਾ.) ਜੇ.ਐਸ ਚੀਮਾ ਨੇ ਅੱਗੇ ਦੱਸਿਆ ਕਿ ਲੈਫਟੀਨੈਂਟ ਜਨਰਲ ਟੀ.ਐਸ ਸ਼ੇਰਗਿੱਲ, ਪੀ.ਵੀ.ਐਸ.ਐਮ, ਪੀ.ਐਚ.ਡੀ. (ਸੇਵਾਮੁਕਤ) ਵੀ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ।
Punjab Post Daily Online Newspaper & Print Media