ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ ਗੇਟ ਵਿਖੇ ਅੱਜ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਨਵੀਂ
ਬਣੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ।ਇਹ ਲਾਇਬ੍ਰੇਰੀ ਲਗਭਗ 64 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੀ ਹਾਜ਼ਰ ਸਨ।
ਬਣੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ।ਇਹ ਲਾਇਬ੍ਰੇਰੀ ਲਗਭਗ 64 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੀ ਹਾਜ਼ਰ ਸਨ। ਲਾਈਬ੍ਰੇਰੀ ਦਾ ਉਦਘਾਟਨ ਕਰਨ ਤੋਂ ਬਾਅਦ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਇਸ ਲਾਇਬਰੇਰੀ ਦਾ ਨਾਮ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਦੇ ਨਾਮ ’ਤੇ ਰੱਖਿਆ ਜਾਵੇਗਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੁਸਤਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਪੜ੍ਹਾਈ ਲਈ ਬਿਹਤਰ ਮਾਹੌਲ ਮੁਹੱਈਆ ਕਰਵਾਉਣ ਲਈ ਲਾਇਬ੍ਰੇਰੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਇਸ ਲਾਇਬ੍ਰੇਰੀ ਦਾ ਇਲਾਕੇ ਦੇ ਲੋਕਾਂ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ।
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਲਾਇਬ੍ਰੇਰੀ ਵਿੱਚ ਬੱਚਿਆਂ ਅਤੇ ਨੌਜਵਾਨਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਤਰ੍ਹਾਂ ਦੀਆਂ ਲਾਭਦਾਇਕ ਅਤੇ ਗਿਆਨਵਰਧਕ ਕਿਤਾਬਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਨੂੰ ਹੋਰ ਬਿਹਤਰ ਬਣਾਉਣ ਲਈ ਇੱਥੇ ਲਗਾਏ ਗਏ ਸੁਝਾਅ ਬਾਕਸ ਵਿੱਚ ਇਲਾਕਾ ਵਾਸੀਆਂ ਵੱਲੋਂ ਦਿੱਤੇ ਸੁਝਾਵਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਧਿਆਨ ਵਿੱਚ ਰੱਖਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਲਾਇਬ੍ਰੇਰੀ ਦੀ ਪੂਰੀ ਦੇਖ-ਭਾਲ ਜਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲਾਇਬ੍ਰੇਰੀ ‘ਚ 10 ਕੰਪਿਊਟਰ ਵੀ ਸਥਾਪਿਤ ਕੀਤੇ ਜਾਣਗੇ, ਜਿਸ ਨਾਲ ਵਿਦਿਆਰਥੀਆਂ ਨੂੰ ਡਿਜ਼ੀਟਲ ਸਿੱਖਿਆ ਅਤੇ ਆਨਲਾਈਨ ਅਧਿਐਨ ਦੀਆਂ ਸਹੂਲਤਾਂ ਵੀ ਮਿਲਣਗੀਆਂ।
ਇਸ ਮੌਕੇ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸੈਮਸਨ ਮਸੀਹ, ਕੌਂਸਲਰ ਸ੍ਰੀਮਤੀ ਰਿਤੂ ਗਿੱਲ, ਡਾਕਟਰ ਨਿੱਝਰ ਦੇ ਓ.ਐਸ.ਡੀ ਮਨਪ੍ਰੀਤ ਸਿੰਘ, ਬੰਟੀ ਪਹਿਲਵਾਨ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Punjab Post Daily Online Newspaper & Print Media