Tuesday, September 1, 2026

ਨਿਊ ਗਾਰਡਨ ਕਲੋਨੀ ਦੀਆਂ ਸੜਕਾਂ ’ਤੇ ਪ੍ਰੀਮਿਕਸ ਪਾ ਕੇ ਕਰਵਾਈ ਰੀਕਾਰਪੇਟਿੰਗ – ਕਰਮਜੀਤ ਰਿੰਟੂ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਉਤਰੀ ਦੇ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਵੱਲੋਂ ਵਾਰਡ ਨੰਬਰ 5 ਅਧੀਨ ਆਉਂਦੀ ਨਿਊ ਗਾਰਡਨ ਕਲੋਨੀ ਦੀਆਂ ਸਾਰੀਆਂ ਸੜਕਾਂ ’ਤੇ ਪ੍ਰੀਮਿਕਸ ਪਾ ਕੇ ਰੀਕਾਰਪੇਟਿੰਗ ਦਾ ਕੰਮ ਕਰਵਾਇਆ ਗਿਆ।ਇਸ ਨਾਲ ਇਲਾਕਾ ਵਾਸੀਆਂ ਨੂੰ ਲੰਬੇ ਸਮੇਂ ਤੋਂ ਖ਼ਰਾਬ ਸੜਕਾਂ ਕਾਰਨ ਆ ਰਹੀਆਂ ਮੁਸ਼ਕਲਾਂ ਤੋਂ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੇ ਬੁਨਿਆਦੀ ਢਾਂਚੇ ਵਿੱਚ ਵੀ ਸੁਧਾਰ ਹੋਵੇਗਾ।
ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦੇ ਹਰ ਇਲਾਕੇ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੈ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਸਿਰਫ਼ ਸੜਕਾਂ ਬਣਾਉਣ ਤੱਕ ਸੀਮਤ ਨਹੀਂ ਹਨ, ਸਗੋਂ ਬੁਨਿਆਦੀ ਸਮੱਸਿਆਵਾਂ ਦਾ ਯੋਜਨਾਬੱਧ ਢੰਗ ਨਾਲ ਪੱਕਾ ਹੱਲ ਕੀਤਾ ਜਾ ਰਿਹਾ ਹੈ।ਸੜਕਾਂ ਦੀ ਰੀਕਾਰਪੇਟਿੰਗ ਕਰਵਾਉਣ ਤੋਂ ਪਹਿਲਾਂ ਇਲਾਕੇ ਦੀ ਸੀਵਰੇਜ ਵਿਵਸਥਾ ਨੂੰ ਵੀ ਦਰੁਸਤ ਕਰਵਾਇਆ ਗਿਆ, ਤਾਂ ਜੋ ਭਵਿੱਖ ਵਿੱਚ ਨਵੀਆਂ ਬਣੀਆਂ ਸੜਕਾਂ ਨੂੰ ਮੁੜ ਪੁ ਟਣ ਦੀ ਲੋੜ ਨਾ ਪਵੇ।ਨਿਊ ਗਾਰਡਨ ਕਲੋਨੀ ਦੇ ਵਸਨੀਕਾਂ ਨੇ ਵੀ ਸੜਕਾਂ ਦੀ ਰੀਕਾਰਪੇਟਿੰਗ ਕਰਵਾ ਕੇ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਕਰਨ ਲਈ ਕਰਮਜੀਤ ਸਿੰਘ ਰਿੰਟੂ ਦਾ ਧੰਨਵਾਦ ਕੀਤਾ।
ਇਸ ਮੌਕੇ ਆਮ ਆਦਮੀ ਪਾਰਟੀ ਦੀ ਬਲਾਕ ਪ੍ਰਧਾਨ ਪ੍ਰਿਯੰਕਾ ਅਗਰਵਾਲ, ਰਿਸ਼ੀ ਅਗਰਵਾਲ, ਮੋਹਿਤ ਅਗਰਵਾਲ, ਪਵਨ ਭਾਟੀਆ, ਰਜਤ ਗੋਇਲ, ਗਿੰਨੀ ਭਾਟੀਆ, ਸੰਯਮ ਗੋਇਲ, ਡਾ. ਜੋਗਿੰਦਰ ਸਿੰਘ, ਅਜੈ ਪਾਲ ਬੋਪਾਰਾਏ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜ਼ੂਦ ਸਨ।

Check Also

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ

ਵਿਧਾਇਕ ਡਾ. ਗੁਪਤਾ ਅਤੇ ਮੇਅਰ ਭਾਟੀਆ ਨੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕੀਤਾ ਅੰਮ੍ਰਿਤਸਰ, 31 …