ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ
ਵਿਕਾਸ) ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ, ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ।
ਵਿਕਾਸ) ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ, ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੇ ਜਾਣ ਅਤੇ ਘਰਾਂ ਤੋਂ ਪੈਦਾ ਹੋਣ ਵਾਲੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਘਰ-ਘਰ ਕੂੜਾ ਇਕੱਠਾ ਕਰਨ ਅਤੇ ਇਸ ਦੇ ਵਿਗਿਆਨਕ ਤੇ ਢੁੱਕਵੇਂ ਨਿਪਟਾਰੇ ਲਈ ਪਿੰਡ ਪੱਧਰ ’ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਅਧੀਨ ਚਾਰਦੀਵਾਰੀ, ਸੈਗਰੀਗੇਸ਼ਨ ਸ਼ੈਡ ਅਤੇ ਹੋਰ ਲੋੜੀਂਦੇ ਨਿਰਮਾਣ ਕਾਰਜ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕੂੜਾ ਖੁੱਲ੍ਹੇ ਵਿੱਚ ਸੁੱਟਣ ਦੀ ਪ੍ਰਥਾ ਨੂੰ ਖਤਮ ਕਰਨ ਲਈ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਲੋਕਾਂ ਨੂੰ ਸਫਾਈ ਤੇ ਸਵੱਛਤਾ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾਵੇ।
ਮੀਟਿੰਗ ਦੌਰਾਨ ਪਲਾਸਟਿਕ ਅਤੇ ਹੋਰ ਗੈਰ-ਗਲਣਸ਼ੀਲ ਕੂੜੇ ਦੇ ਢੁੱਕਵੇਂ ਨਿਪਟਾਰੇ ਅਤੇ ਪਿੰਡਾਂ ਵਿੱਚ ਸਫਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ, ਪੰਚਾਇਤੀ ਰਾਜ ਦੇ ਜੇ.ਈਜ਼ ਅਤੇ ਏ.ਐਸ.ਡੀ.ਓਜ਼ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਕੂੜਾ ਪ੍ਰਬੰਧਨ ਸਬੰਧੀ ਚੱਲ ਰਹੇ ਕੰਮਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਪ੍ਰਗਤੀ ਰਿਪੋਰਟ ਸਮੇਂ ਸਿਰ ਪੇਸ਼ ਕੀਤੀ ਜਾਵੇ।ਉਨ੍ਹਾਂ ਸਪੱਸ਼ਟ ਕੀਤਾ ਕਿ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਸਥਾਨਕ ਪੱਧਰ ਦੇ ਅਧਿਕਾਰੀਆਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਬੇਹੱਦ ਜ਼ਰੂਰੀ ਹੈ।
ਮੀਟਿੰਗ ਵਿੱਚ ਸ੍ਰੀਮਤੀ ਕਿਰਨਦੀਪ ਕੌਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਹਰਸ਼ਾ ਛੀਨਾ, ਮਲਕੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਜਨਾਲਾ ਅਤੇ ਰਮਦਾਸ, ਸਰਬਜੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਰਈਆ, ਸਮਸ਼ੇਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਚੋਗਾਵਾਂ, ਮਨਦੀਪ ਸ਼ਰਮਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਟਾਰੀ, ਬਿਕਰਮਜੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਵੇਰਕਾ, ਮਨਦੀਪ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਮਜੀਠਾ, ਪ੍ਰਗਟ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਜੰਡਿਆਲਾ ਗੁਰੂ, ਉਪ ਮੰਡਲ ਇੰਜੀਨੀਅਰ ਪੰਚਾਇਤੀ ਰਾਜ, ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਟਾਫ਼ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚਾਇਤ ਸਕੱਤਰ ਹਾਜ਼ਰ ਸਨ।
Punjab Post Daily Online Newspaper & Print Media