Wednesday, September 2, 2026

ਜ਼ਿਲ੍ਹਾ ਸਿੱਖਿਆ ਅਫਸਰ ਕੰਵਲਜੀਤ ਸਿੰਘ ਸੰਧੂ ਵਲੋਂ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਸਵੱਛਤਾ ਪਖਵਾੜਾ ਦੀ ਸ਼ੁਰੂਆਤ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਜ਼ਿਲ੍ਹੇ ਦੇ ਸਮੂਹ ਸਕੂਲਾਂ ਅੰਦਰ ਸਫਾਈ ਅਤੇ ਸਵੱਛਤਾ ਨੂੰ ਲੰਬੇ ਸਮੇਂ ਤੱਕ ਬਣਾਈ ਰੱਖਣ ‘ਚ ਵਿਦਿਆਰਥੀਆਂ, ਅਧਿਆਪਕਾਂ, ਵਿਦਿਆਰਥੀਆਂ ਦੇ ਮਾਪਿਆਂ ਅਤੇ ਸਮਾਜ ਦੇ ਹੋਰਨਾਂ ਵਰਗਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਵੱਛਤਾ ਪਖਵਾੜੇ ਦੀ ਅੱਜ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਕੰਵਲਜੀਤ ਸਿੰਘ ਸੰਧੂ ਵਲੋਂ ਸ਼ੁਰੂਆਤ ਕੀਤੀ ਗਈ।
ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਫੈਜਪੁਰਾ ਦੇ ਵਿਹੜੇ ਮੁੱਖ ਅਧਿਆਪਕ ਹਰਦਿਆਲ ਸਿੰਘ ਦੀ ਅਗਵਾਈ ਹੇਠ ਕਰਵਾਏ ਵਿਸੇਸ਼ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਨੇ ਹਾਜਰ ਸਕੂਲ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਅੰਦਰ 1 ਸਤੰਬਰ ਤੋਂ 15 ਸਤੰਬਰ ਤੱਕ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ ਜਿਸ ਦਾ ਉਦੇਸ਼ ਸਫਾਈ ਸਬੰਧੀ ਜਾਗਰੂਕਤਾ ਪੈਦਾ ਕਰਨਾ ਹੈ।ਸੰਧੂ ਨੇ ਕਿਹਾ ਕਿ ਜੇਕਰ ਜੀਵਨ ਵਿੱਚ ਅਰੋਗ ਰਹਿਣਾ ਹੈ ਤਾਂ ਸਾਨੂੰ ਸਫਾਈ ਦੀ ਮਹੱਤਵ ਨੂੰ ਜਾਨਣ ਦੀ ਲੋੜ ਹੈ, ਜਿਸ ਲਈ ਸਾਨੂੰ ਆਪਣੇ ਆਲੇ ਦੁਆਲੇ, ਘਰ, ਸਕੂਲ ਨੂੰ ਸਾਫ ਰੱਖਣ ਦੇ ਨਾਲ ਨਾਲ ਵੱਧ ਤੋਂ ਵੱਧ ਰੁੱਖਾਂ ਨੂੰ ਲਗਾਉਣਾ ਅਤੇ ਉਨ੍ਹਾਂ ਨੂੰ ਪਾਲਣਾ ਚਾਹੀਦਾ ਹੈ।ਸਵੱਛਤਾ ਸਬੰਧੀ ਸਕੂਲ ਦੇ ਅਧਿਆਪਕਾ ਅਤੇ ਵਿਦਿਆਰਥੀਆਂ ਨੇ ਸਾਲ ਵਿੱਚ ਘੱਟੋ ਘੱਟੋ 100 ਘੰਟੇ ਸਫਾਈ ਨੂੰ ਸਮਰਪਿਤ ਕਰਨ ਦੀ ਸਹੁੰ ਚੁੱਕੀ ਗਈ।ਇਸ ਸਮੇਂ ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਰਜਿੰਦਰ ਸਿੰਘ ਕੋਆਰਡੀਨੇਟਰ ਸਮਾਰਟ ਸਕੂਲ, ਗੁਰਪ੍ਰੀਤ ਸਿੰਘ ਵਡਾਲੀ ਗੁਰੂ ਜ਼ਿਲ੍ਹਾ ਨੋਡਲ ਅਫਸਰ, ਸੁਪਰਡੈਂਟ ਅਨਿਲ ਕੁਮਾਰ ਮਹਾਜਨ, ਯਾਦਵਿੰਦਰ ਸਿੰਘ ਬੀ.ਆਰ.ਸੀ ਅੰਮ੍ਰਿਤਸਰ-2, ਮੁਨੀਸ਼ ਕੁਮਾਰ ਏ.ਸੀ ਸਮਾਰਟ ਸਕੂਲ, ਵਿਜੈ ਕੁਮਾਰ ਡੀ.ਆਰ.ਸੀ, ਰੁਪਿੰਦਰ ਸਿੰਘ ਏ.ਸੀ.ਪੀ (ਜਨਰਲ), ਅਮਰਪ੍ਰੀਤ ਸਿੰਘ ਨਿਜ਼ਾਮਪੁਰਾ, ਅਮਨਦੀਪ ਸਿੰਘ ਮਹਿਲਾਂਵਾਲਾ, ਬਿਕਰਮ ਸਿੰਘ ਕਲੇਰ, ਸੁਰਿੰਦਰ ਸਿੰਘ, ਕਪਿਲ ਸ਼ਰਮਾ, ਆਯੂਸ਼ ਕੁਮਾਰ, ਕੰਵਲਜੀਤ ਸਿੰਘ ਸਮੇਤ ਹੋਰ ਸਿੱਖਿਆ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ …