ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਡੀਏਵੀ ਸਕੂਲ ਹਾਥੀ ਗੇਟ ਵਿਖੇ ਹਲਕੇ ਦੀਆਂ ਮਹਿਲਾ ਸਖੀਆਂ ਨਾਲ ਮੁਲਾਕਾਤ
ਕੀਤੀ, ਜਿਨ੍ਹਾਂ ਨੇ ਜ਼ਮੀਨੀ ਪੱਧਰ `ਤੇ `ਮਾਵਾਂ- ਧੀਆ ਸਤਕਾਰ ਯੋਜਨਾ” ਨੂੰ ਸਫਲ ਢੰਗ ਨਾਲ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ।ਉਨ੍ਹਾਂ ਨੇ ਮਹਿਲਾ ਸਖੀਆਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਯੋਜਨਾ ਦੇ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸਮਰਪਿਤ ਯਤਨ ਕੀਤੇ।
ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਜਨਤਾ ਤੱਕ ਪਹੁੰਚਾਉਣ ਅਤੇ ਇਸ ਦੇ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਣ ਵਿੱਚ ਮਹਿਲਾ ਸਖੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਮਹਿਲਾ ਸਖੀਆਂ ਦੀ ਸਖ਼ਤ ਮਿਹਨਤ, ਸਹਿਯੋਗ ਅਤੇ ਸਮਰਪਣ ਨੇ ਵੱਡੀ ਗਿਣਤੀ ਵਿੱਚ ਮਾਵਾਂ ਅਤੇ ਧੀਆਂ ਤੱਕ ਯੋਜਨਾ ਦੇ ਲਾਭਾਂ ਨੂੰ ਸਫਲਤਾਪੂਰਵਕ ਪਹੁੰਚਾਉਣ ਵਿੱਚ ਸਹਾਇਤਾ ਕੀਤੀ ਹੈ।
ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਭਲਾਈ, ਸਤਿਕਾਰ ਅਤੇ ਆਰਥਿਕ ਸਸ਼ਕਤੀਕਰਨ ਨੂੰ ਵਿਸ਼ੇਸ਼ ਤਰਜ਼ੀਹ ਦੇ ਰਹੀ ਹੈ।ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ, ਤਾਂ ਜੋ ਸਰਕਾਰੀ ਯੋਜਨਾਵਾਂ ਦੇ ਲਾਭ ਅਸਲ ਯੋਗ ਲਾਭਪਾਤਰੀਆਂ ਤੱਕ ਆਸਾਨੀ ਨਾਲ ਪਹੁੰਚ ਸਕਣ।
ਵਿਧਾਇਕ ਡਾ. ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਮਹਿਲਾ ਸਖੀਆਂ ਤੇ ਫੁੱਲ ਵਰ੍ਹਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਯੋਜਨਾ ਦੇ ਸਫਲਤਾਪੂਰਵਕ ਲਾਗੂ ਕਰਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ।ਔਰਤਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਗਿਆ।
ਇਸ ਮੌਕੇ `ਤੇ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ਼ ਹਰਪ੍ਰੀਤ ਸਿੰਘ ਆਹਲੂਵਾਲੀਆ, ਅੰਮ੍ਰਿਤਸਰ ਮਹਿਲਾ ਵਿੰਗ ਇੰਚਾਰਜ਼ ਕਾਮਨਾ ਆਨੰਦ, ਜਿਲ੍ਹਾ ਮਹਿਲਾ ਵਿੰਗ ਇੰਚਾਰਜ਼ ਸੁਖਬੀਰ ਕੌਰ, ਮੋਨਾ ਮਹਾਜਨ, ਰਿਤੂ ਮਹਾਜਨ ਅਤੇ ਵਿਧਾਨ ਸਭਾ ਹਲਕੇ ਦੀਆਂ ਵੱਖ-ਵੱਖ ਮਹਿਲਾ ਬਲਾਕ ਪ੍ਰਧਾਨਾਂ ਵੀ ਮੌਜ਼ਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ …
Punjab Post Daily Online Newspaper & Print Media