ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜ਼ਾਂ ਦਾ ਲਾਭ ਆਮ ਲੋਕਾਂ ਤੱਕ ਘਰ-ਘਰ
ਪਹੁੰਚਾਉਣ ਦੇ ਉਦੇਸ਼ ਨਾਲ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਚੁਣੇ ਹੋਏ ਨੁਮਾਇੰਦਿਆਂ (ਪੀ.ਆਰ.ਐਸ਼) ਲਈ ਜਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ।ਵਰਕਸ਼ਾਪ ਦੌਰਾਨ ਵੱਖ-ਵੱਖ ਸਰਕਾਰੀ ਸਕੀਮਾਂ ਸਬੰਧੀ ਯੋਗ ਲਾਭਪਾਤਰੀਆਂ ਤੱਕ ਇਨ੍ਹਾਂ ਦਾ ਲਾਭ ਪਹੁੰਚਾਉਣ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੀ ਭੂਮਿਕਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ, ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਅਜੈ ਗੁਪਤਾ, ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਜਸਬੀਰ ਸਿੰਘ ਸੰਧੂ, ਸੋਨੀਆ ਮਾਨ, ਜਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਸਰਬਜੀਤ ਸਿੰਘ ਬੱਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਸਮੇਤ ਵੱਖ-ਵੱਖ ਪੰਚਾਇਤਾਂ ਦੇ ਚੁਣੇ ਹੋਏ ਨੁਮਾਇੰਦੇ ਹਾਜ਼ਰ ਸਨ।
ਵਰਕਸ਼ਾਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਅਸਲ ਮਕਸਦ ਤਾਂ ਹੀ ਪੂਰਾ ਹੁੰਦਾ ਹੈ, ਜਦੋਂ ਇਨ੍ਹਾਂ ਦਾ ਲਾਭ ਹਰੇਕ ਯੋਗ ਅਤੇ ਲੋੜਵੰਦ ਵਿਅਕਤੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੇ।ਉਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ।
ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕ ਭਲਾਈ ਸਕੀਮਾਂ ਦੀ ਯੋਗਤਾ, ਲਾਭ ਪ੍ਰਾਪਤ ਕਰਨ ਦੀ ਪ੍ਰਕਿਰਿਆ ਅਤੇ ਸਕੀਮਾਂ ਦਾ ਲਾਭ ਲੈਣ ਲਈ ਲੋੜੀਂਦੇ ਦਸਤਾਵੇਜ਼ਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਚੁਣੇ ਹੋਏ ਨੁਮਾਇੰਦਿਆਂ ਨੇ ਆਪਣੇ ਖੇਤਰਾਂ ਨਾਲ ਸਬੰਧਤ ਮੁੱਦੇ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਵੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆਂ।
ਇਸ ਮੌਕੇ ਡੀ.ਡੀ.ਪੀ.ਓ ਪ੍ਰੀਤ ਮਹਿੰਦਰ ਸਿੰਘ ਸਹੋਤਾ, ਸ੍ਰੀਮਤੀ ਰੇਖਾ ਸ਼ਰਮਾ, ਸ੍ਰੀਮਤੀ ਸੁਰਭੀ ਭਾਟੀਆ ਅਤੇ ਲੇਬਰ ਵੈਲਫੇਅਰ ਬੋਰਡ ਦੇ ਮੈਂਬਰ ਹਰਪ੍ਰੀਤ ਸਿੰਘ ਅਲੂਵਾਲੀਆ ਸਮੇਤ ਹੋਰ ਅਧਿਕਾਰੀ ਅਤੇ ਨੁਮਾਇੰਦੇ ਵੀ ਹਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media