Saturday, September 26, 2026

ਨਿੱਕੜਿਆਂ ਨੂੰ ਪਿਆਈਆਂ ਪਲਸ ਪੋਲੀਓ ਬੂੰਦਾਂ

PPN2001201510

ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) -ਅੱਜ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਐਸ.ਐਮ.ਓ. ਜੰਡਵਾਲਾ ਭੀਮੇਸ਼ਾਹ ਬਲਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਵੱਖ-ਵੱਖ ਪਿੰਡਾਂ ਵਿੱਚ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਆਈਆਂ ਗਈਆਂ। ਇਸੇ ਤਹਿਤ ਹੀ ਅੱਜ ਪਿੰਡ ਲੱਧੂ ਵਾਲਾ ਹਿਠਾੜ ਵਿੱਚ ਟੀਮ ਵਲੋਂ ਬੂੰਦਾਂ ਪਿਲਾਈਆਂ ਗਈਆਂ।ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਡਾ. ਗੌਤਮ ਰੇਖੀ ਤੇ ਬੀ.ਈ.ਈ ਮਨਬੀਰ ਸਿੰਘ ਨੇ ਦੱਸਿਆ ਕਿ ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ ਵਲੋਂ ਐਸ.ਐਮ.ਓ. ਜੰਡਵਾਲਾ ਭੀਮਸ਼ਾਹ ਬਲਜੀਤ ਸਿੰਘ ਦੀ ਅਗਵਾਈ ਵਿੱਚ 35,000 ਬੱਚਿਆਂ ਨੂੰ ਬੂੰਦਾਂ ਪਿਲਾਉਣ ਲਈ 290 ਟੀਮਾਂ ਨਿਯੁਕਤ ਕੀਤੀਆਂ ਗਈਆਂ ਅਤੇ 30 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪੋਲੀਓ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਿਹਤ ਵਿਭਾਗ ਵਲੋਂ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਦੀ ਟੀਮ ਵਿੱਚ ਸੁਮਨ ਕੁਮਾਰ, ਰੋਹਿਤ, ਰਮਨ ਕੁਮਾਰ, ਸੁਖਜਿੰਦਰ ਸਿੰਘ, ਗੁਰਦਿਆਲ ਸਿੰਘ ਅਤੇ ਆਸ਼ਾ ਵਰਕਰ ਪ੍ਰਧਾਨ ਦੁਰਗੋ ਬਾਈ ਮੌਜੂਦ ਸਨ।
ਇਸੇ ਤਰ੍ਹਾਂ ਹੀ ਨਜ਼ਦੀਕੀ ਪਿੰਡ ਚੱਕ ਖੀਵਾ ਵਿੱਚ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਦੇ ਲੜਕੇ ਦਵਿੰਦਰ ਘੁਬਾਇਆ ਵਲੋਂ ਪਲਸ ਪੋਲੀਓ ਮੁਹਿੰਮ ਦਾ ਘੁਬਾਇਆ ਦੇ ਬੱਸ ਅੱਡੇ ਤੇ ਉਦਘਾਟਨ ਕੀਤਾ ਗਿਆ ਅਤੇ ਨਿੱਕੜਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਡਾ. ਮਾਨਸੀ ਅਰੋੜਾ, ਡਾ. ਮਨਦੀਪ ਕੌਰ, ਵਜੀਰ ਸਿੰਘ, ਜੁਗਲ ਕਿਸ਼ੋਰ, ਕੁਲਦੀਪ ਸਿੰਘ ਹਾਜ਼ਰ ਸਨ ਤੇ ਚੱਕ ਭਾਬੜਾ ਵਿੱਚ ਵੀ ਆਸ਼ਾ ਵਰਕਰਾਂ ਵਲੋਂ ਬੂੰਦਾਂ ਪਿਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply