Sunday, September 6, 2026

ਖ਼ਾਲਸਾ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਮਹਾਨ ਕੀਰਤਨ ਦਰਬਾਰ’ ਕਰਵਾਇਆ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਜੀਵਨ ਜੁਗਤਿ’ ਸਮਾਗਮ-2026 ਲੜੀ ਤਹਿਤ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ‘ਮਹਾਨ ਕੀਰਤਨ ਦਰਬਾਰ’ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ।
ਖ਼ਾਲਸਾ ’ਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸਮਾਗਮ ਮੌਕੇ ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਦਿਲਪ੍ਰੀਤ ਸਿੰਘ ਸ਼ਾਹਜਹਾਨ ਪੁਰ ਅਤੇ ਬੀਬਾ ਪ੍ਰਭਨੂਰ ਕੌਰ ਸਮੇਤ ਰਾਗੀ ਜੱਥਿਆਂ ਵੱਲੋਂ ਗਾਇਨ ਕੀਤੇ ਗਏ ਸ਼ਬਦਾਂ ਨੇ ਸਮੁੱਚੇ ਮਾਹੌਲ ਨੂੰ ਰੂਹਾਨੀ ਰੰਗਤ ਪ੍ਰਦਾਨ ਕੀਤੀ।ਛੀਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪਵਿੱਤਰ ਦਿਵਸ ਸਿੱਖ ਇਤਿਹਾਸ ’ਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ, ਅਧਿਆਪਕਾਂ ਅਤੇ ਸੰਗਤ ਨੂੰ ਗੁਰਬਾਣੀ ਨਾਲ ਜੋੜਨਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਆਤਮਿਕ ਸੰਦੇਸ਼ ਨੂੰ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।
’ਵਰਸਿਟੀ ਤੋਂ ਫੈਕਲਟੀ ਆਫ਼ ਰਿਲੀਜ਼ੀਅਸ ਸਟੱਡੀਜ਼, ਡੀਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ਼ ਬਾਣੀ ਬਾਰੇ ਹਾਜ਼ਰ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਉਂਦਿਆ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਚੰਗੇ ਜੀਵਨ, ਉੱਚੇ ਆਚਰਨ ਅਤੇ ਸਰਬੱਤ ਦੇ ਭਲੇ ਦਾ ਰਾਹ ਦਿਖਾਉਂਦੀ ਹੈ।
ਛੀਨਾ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਦੇ ਪਿ੍ਰੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਰਿਸਰਚ ਡੀਨ ਡਾ. ਆਰ.ਕੇ ਧਵਨ, ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਸਕੂਲ ਆਫ਼ ਲਾਅ ਡੀਨ ਡਾ. ਜਸਪਾਲ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਪਰਮਜੀਤ ਸਿੰਘ ਬੱਲ, ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਡਾ. ਰਮਿੰਦਰ ਕੌਰ, ਟੀ.ਪੀ.ਐਸ ਸੰਧੂ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪਿ੍ਰੰੰਸੀਪਲ ਸ਼ਰਨਜੀਤ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ (ਘੁੱਗ), ਜਲੰਧਰ ਪ੍ਰਿੰਸੀਪਲ ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ.ਐਸ ਰਟੌਲ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਭਾਈ ਮਨਜੀਤ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਬਿਕਰਮਜੀਤ ਸਿੰਘ ਅਤੇ ਨਾਮ ਸਿਮਰਨ ਸਤਿਸੰਗ ਸਭਾ ਦੇ ਮੈਂਬਰ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

 

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਹੋਇਆ ਸ਼ਾਨਦਾਰ ਅਗਾਜ਼

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਅੱਜ ਦੋ ਰੋਜ਼ਾ ਮਿਲਟਰੀ ਲਿਟਰੇਚਰ …