Sunday, September 6, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ

 ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੂੰ ਨੌਜਵਾਨ ਮਨਾਂ ਨੂੰ ਸੰਵਾਰਨ ਅਤੇ ਭਵਿੱਖ ਨੂੰ ਘੜਨ ਵਿੱਚ ਅਧਿਆਪਕਾਂ ਦੀ ਅਨਮੋਲ ਭੂਮਿਕਾ ਨੂੰ ਮਾਨਤਾ ਦਿੰਦੇ ਹੋਏ ਅਧਿਆਪਕ ਦਿਵਸ ਬੜੀ ਧੁਮ-ਧਾਮ ਅਤੇ ਸ਼ੁਕਰਗੁਜ਼ਾਰੀ ਦੀ ਭਾਵਨਾ ਨਾਲ ਮਨਾਇਆ।ਵਿਦਿਆਰਥੀਆਂ ਦੁਆਰਾ ਤਿਆਰ ਕੀਤੀ ਗਈ ਇੱਕ ਵਿਸ਼ੇਸ਼ ਸਵੇਰ ਦੀ ਸਭਾ ਅਯੋਜਿਤ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਤੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਸਭਾ ਦੌਰਾਨ ਅਧਿਆਪਕ ਦਿਵਸ ਦੇ ਇਤਿਹਾਸਤ ਮਹੱਤਵ ਨੂੰ ਉਜਾਗਰ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਭਾਰਤ ਦੇ ਉਘੇ ਦਾਰਸ਼ਨਿਕ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਸ਼ਾਨਦਾਰ ਜੀਵਨ ਅਤੇ ਵਿਰਾਸਤ ਬਾਰੇ ਜਾਣੂ ਕਰਵਾਇਆ ਗਿਆ।ਸਿੱਖਿਆ ਦੀ ਪਰਿਵਰਤਨਕਾਰੀ ਸ਼ਕਤੀ ਵਿੱਚ ਉਨ੍ਹਾਂ ਦੇ ਡੂੰਘੇ ਵਿਸ਼ਵਾਸ ਅਤੇ ਅਧਿਆਪਕਾਂ ਨੂੰ ਰਾਸ਼ਟਰ ਨਿਰਮਾਤਾ ਵਜੋਂ ਦੇਖਣ ਦੇ ਦ੍ਰਿਸ਼ਟੀਕੋਣ ਨੂੰ ਵਿਸ਼ੇਸ਼ ਤੌਰ `ਤੇ ਉਭਾਰਿਆ ਗਿਆ। ਵਿਦਿਆਰਥੀਆਂ ਨੇ ਉਨ੍ਹਾਂ ਦੇ ਆਦਰਸ਼ਾਂ `ਤੇ ਚਾਨਣ ਪਾਇਆ ਅਤੇ ਆਪਣੇ ਅਧਿਆਪਕਾਂ ਨੂੰ ਸਮਰਪਿਤ ਦਿਲ ਛੂਹਣ ਵਾਲੇ ਭਾਸ਼ਣਾਂ, ਭਾਵਪੂਰਤ ਕਵਿਤਾਵਾਂ ਅਤੇ ਸੁਰੀਲੇ ਗੀਤਾਂ ਰਾਹੀਂ ਆਪਣੀ ਸ਼ਰਧਾ ਪ੍ਰਗਟ ਕੀਤੀ ।
ਇਸ ਤੋਂ ਬਾਅਦ ਜਸ਼ਨਾਂ ਦਾ ਸਿਲਸਿਲਾ, ਮਨੋਰੰਜਕ ਖੇਡਾਂ, ਜੋਸ਼ੀਲੇ ਨਾਚਾਂ, ਸੰਗੀਤਕ ਪੇਸ਼ਕਾਰੀਆਂ ਅਤੇ ਅਧਿਆਪਕ ਵਰਗ ਲਈ ਵਿਸ਼ੇਸ਼ ਤੌਰ `ਤੇ ਉਲੀਕੀਆਂ ਗਈਆਂ ਦਿਲਚਸਪ ਗਤੀਵਿਧੀਆਂ ਨਾਲ ਅੱਗੇ ਵਧਿਆ।ਸਾਰੇ ਅਧਿਆਪਕਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਵਿਦਿਆਰਥੀਆਂ ਦੇ ਨਾਲ ਹਾਸੇ-ਮਜ਼ਾਕ, ਆਪਸੀ ਮੇਲ-ਜੋਲ ਅਤੇ ਸਕੂਨ ਭਰੇ ਪਲਾਂ ਦਾ ਆਨੰਦ ਮਾਣਿਆ।
          ਸਕੂਲ ਪ੍ਰਬੰਧਕ ਸ਼੍ਰੀਮਤੀ ਸਵੀਨ ਪੁਰੀ ਨੇ ਅਧਿਆਪਕਾਂ ਨੂੰ ਸ਼ੁੱਭ-ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਸਮਾਜ ਦੀ ਨੀਂਹ ਅਤੇ ਦੇਸ਼ ਦੀ ਤਰੱਕੀ ਦਾ ਮੁੱਖ ਆਧਾਰ ਦੱਸਿਆ।ਉਨ੍ਹਾਂ ਨੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਲਗਾਤਾਰ ਆਪਣੇ ਗਿਆਨ ਵਿੱਚ ਵਾਧਾ ਕਰਨ, ਵਿਦਿਆਰਥੀਆਂ ਨਾਲ ਨੇੜਲਾ ਸੰਪਰਕ ਬਣਾਈ ਰੱਖਣ, ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਤਸ਼ਾਹਿਤ ਕਰਨ ਅਤੇ ਨੈਤਿਕ ਕਦਰਾਂਸ਼ਕੀਮਤਾਂ ਨੂੰ ਉਤਸ਼ਾਹਿਤ ਕਰਦੇ ਹੋਏ ਪਿਆਰ ਨਾਲ ਉਨ੍ਹਾਂ ਦੀ ਅਗਵਾਈ ਕਰਨ।
ਸਕੂਲ ਦੇ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਅਧਿਆਪਕਾਂ ਦੀ ਦ੍ਰਿੜ੍ਹ ਵਚਨਬੱਧਤਾ, ਸਬਰ ਅਤੇ ਹਮਦਰਦੀ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ, ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਸਥਾਈ ਕਦਰਾਂ-ਕੀਮਤਾਂ ਨੂੰ ਉਜਾਗਰ ਕਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ `ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਹਰ ਵਿਦਿਆਰਥੀ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿੱਚ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਹੋਇਆ ਸ਼ਾਨਦਾਰ ਅਗਾਜ਼

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਅੱਜ ਦੋ ਰੋਜ਼ਾ ਮਿਲਟਰੀ ਲਿਟਰੇਚਰ …