ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ
ਸਮਰਪਿਤ 5 ਕਿਲੋਮੀਟਰ ਮੈਰਾਥਨ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਹੈ।
ਸਮਰਪਿਤ 5 ਕਿਲੋਮੀਟਰ ਮੈਰਾਥਨ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਮੈਰਾਥਨ 12 ਸਤੰਬਰ 2026 ਦਿਨ ਸ਼ਨੀਵਾਰ ਨੂੰ ਸਵੇਰੇ 7:00 ਵਜੇ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ 5 ਕਿਲੋਮੀਟਰ ਮੈਰਾਥਨ ਦੀ ਸੁਰੂਆਤ ਕੰਪਨੀ ਬਾਗ ਦੇ ਮੇਨ ਗੇਟ ਤੋਂ ਹੋਵੇਗੀ ਅਤੇ ਇਹ ਨਾਵਲਟੀ ਚੌਕ, ਕਸਟਮ ਚੌਕ, ਰਿਆਲਟੋ ਚੌਕ, ਅਸ਼ੋਕਾ ਚੌਕ, ਕਰਿਸਟਲ ਚੌਕ, ਹੁਕਮ ਸਿੰਘ ਰੋਡ ਅਤੇ ਸੰਤ ਸਿੰਘ ਸੁੱਖਾ ਸਿੰਘ ਚੌਕ ਰਾਹੀਂ ਹੁੰਦੀ ਹੋਈ ਮੁੜ ਕੰਪਨੀ ਬਾਗ ਦੇ ਮੇਨ ਗੇਟ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਰਾਥਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂਲ ਲੋੜੀਂਦੀਆਂ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ।ਜਿਲ੍ਹਾ ਪ੍ਰਸ਼ਾਸਨ ਵੱਲੋਂ ਮੈਰਾਥਨ ਵਿੱਚ ਭਾਗ ਲੈਣ ਵਾਲੇ 650 ਦੌੜਾਕਾਂ ਲਈ ਟੀ-ਸ਼ਰਟਾਂ, ਰਿਫਰੈਸ਼ਮੈਂਟ, ਪਾਣੀ ਅਤੇ ਟੋਪੀਆਂ ਦਾ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਕਮਿਸ਼ਨਰ ਆਫ ਪੁਲਿਸ ਅੰਮ੍ਰਿਤਸਰ ਵੱਲੋਂ ਮੈਰਾਥਨ ਦੇ ਰੂਟ ’ਤੇ ਟ੍ਰੈਫਿਕ ਅਤੇ ਸੁਰੱਖਿਆ ਦੇ ਸੁਚੱਜੇ ਪ੍ਰਬੰਧ ਕੀਤੇ ਜਾਣਗੇ।ਨਗਰ ਨਿਗਮ ਅੰਮ੍ਰਿਤਸਰ ਵੱਲੋਂ ਰੂਟ ਦੀ ਸਫਾਈ ਅਤੇ ਸੈਨੀਟੇਸ਼ਨ ਸਮੇਤ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ, ਜਦਕਿ ਸਿਵਲ ਸਰਜਨ ਅੰਮ੍ਰਿਤਸਰ ਵੱਲੋਂ ਮੈਡੀਕਲ ਟੀਮਾਂ ਅਤੇ ਐਂਬੈਲੈਂਸ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ।ਜਿਲ੍ਹਾ ਖੇਡ ਅਫਸਰ ਵੱਲੋਂ ਮੈਰਾਥਨ ਵਿੱਚ ਭਾਗ ਲੈਣ ਵਾਲੇ ਦੌੜਾਕਾਂ ਦੀ ਰਜਿਸਟ੍ਰੇਸ਼ਨ ਅਤੇ ਖੇਡਾਂ ਨਾਲ ਸਬੰਧਤ ਹੋਰ ਪ੍ਰਬੰਧ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੈਰਾਥਨ ਵਿੱੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।
Punjab Post Daily Online Newspaper & Print Media