ਅੰਮ੍ਰਿਤਸਰ, 9 ਸਤੰਬਰ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀ ਤਿੰਨ ਸਾਲਾ ਚੋਣ 25 ਅਕਤੂਬਰ 2026 ਨੂੰ ਜਲੰਧਰ ਦੇ ਦੇਸ਼ ਭਗਤ ਹਾਲ ਵਿਖੇ ਹੋਵੇਗੀ।ਇਸ ਤੋਂ
ਪਹਿਲਾਂ ਸਭਾ ਦਾ ਤਿੰਨ ਸਾਲਾ ਇਜਲਾਸ 13 ਸਤੰਬਰ 2026 ਨੂੰ ਇਸੇ ਸਥਾਨ ’ਤੇ ਹੋਵੇਗਾ, ਜਿਸ ਵਿੱਚ ਸਭਾ ਦੀਆਂ ਪਿੱਛਲੇ ਤਿੰਨ ਸਾਲਾਂ ਦੀਆਂ ਜਥੇਬੰਦਕ ਤੇ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਅਤੇ ਵਿੱਤੀ ਰਿਪੋਰਟ ਪੇਸ਼ ਕੀਤੀ ਜਾਵੇਗੀ।ਇਜਲਾਸ ਵਿੱਚ ਸਮਕਾਲੀ ਦੌਰ ਵਿੱਚ ਲੇਖਕਾਂ ਅਤੇ ਚਿੰਤਕਾਂ ਦੀ ਭੂਮਿਕਾ ਬਾਰੇ ਪ੍ਰੋ. ਜੈਪਾਲ ਮੁੱਖ ਵਕਤਾ ਵਜੋਂ ਸੰਬੋਧਨ ਕਰਨਗੇ।
ਪਹਿਲਾਂ ਸਭਾ ਦਾ ਤਿੰਨ ਸਾਲਾ ਇਜਲਾਸ 13 ਸਤੰਬਰ 2026 ਨੂੰ ਇਸੇ ਸਥਾਨ ’ਤੇ ਹੋਵੇਗਾ, ਜਿਸ ਵਿੱਚ ਸਭਾ ਦੀਆਂ ਪਿੱਛਲੇ ਤਿੰਨ ਸਾਲਾਂ ਦੀਆਂ ਜਥੇਬੰਦਕ ਤੇ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਅਤੇ ਵਿੱਤੀ ਰਿਪੋਰਟ ਪੇਸ਼ ਕੀਤੀ ਜਾਵੇਗੀ।ਇਜਲਾਸ ਵਿੱਚ ਸਮਕਾਲੀ ਦੌਰ ਵਿੱਚ ਲੇਖਕਾਂ ਅਤੇ ਚਿੰਤਕਾਂ ਦੀ ਭੂਮਿਕਾ ਬਾਰੇ ਪ੍ਰੋ. ਜੈਪਾਲ ਮੁੱਖ ਵਕਤਾ ਵਜੋਂ ਸੰਬੋਧਨ ਕਰਨਗੇ। ਸਭਾ ਦੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਚੋਣ ਨੂੰ ਸੁਚੱਜੇ, ਨਿਰਪੱਖ ਅਤੇ ਜਮਹੂਰੀ ਢੰਗ ਨਾਲ ਕਰਵਾਉਣ ਲਈ ਲਖਵਿੰਦਰ ਸਿੰਘ ਜੌਹਲ ਨੂੰ ਮੁੱਖ ਚੋਣ ਅਧਿਕਾਰੀ ਅਤੇ ਸਤਨਾਮ ਸਿੰਘ ਮਾਣਕ ਤੇ ਤੇਜਿੰਦਰ ਵਿਰਲੀ ਨੂੰ ਸਹਾਇਕ ਚੋਣ ਅਧਿਕਾਰੀ ਨਿਯੁੱਕਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਸਾਰੇ ਫ਼ੈਸਲੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਲਏ ਗਏ।ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਨੇ ਕੀਤੀ।
ਉਨ੍ਹਾਂ ਦੱਸਿਆ ਕਿ 13 ਸਤੰਬਰ ਨੂੰ ਹੋਣ ਵਾਲੇ ਤਿੰਨ ਸਾਲਾ ਇਜ਼ਲਾਸ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਸਭਾ ਵੱਲੋਂ ਕੀਤੀਆਂ ਗਈਆਂ ਜਥੇਬੰਦਕ ਅਤੇ ਸਾਹਿਤਕ ਸਰਗਰਮੀਆਂ ਦਾ ਵਿਸਥਾਰਤ ਲੇਖਾ-ਜੋਖਾ ਮੈਂਬਰਾਂ ਸਾਹਮਣੇ ਰੱਖਿਆ ਜਾਵੇਗਾ।ਇਸ ਦੇ ਨਾਲ ਸਭਾ ਦੀ ਵਿੱਤੀ ਸਥਿਤੀ ਅਤੇ ਇਸ ਸਮੇਂ ਦੌਰਾਨ ਹੋਏ ਆਮਦਨ-ਖ਼ਰਚ ਦਾ ਵੇਰਵਾ ਵੀ ਪੇਸ਼ ਕੀਤਾ ਜਾਵੇਗਾ। ਜਨਰਲ ਸਕੱਤਰ ਵੱਲੋਂ ਸਭਾ ਦੀਆਂ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਜਲਾਸ ਦੌਰਾਨ ਮੌਜ਼ੂਦਾ ਸਮਾਜਿਕ, ਰਾਜਨੀਤਕ ਅਤੇ ਸੱਭਿਆਚਾਰਕ ਪ੍ਰਸਥਿਤੀਆਂ ਵਿੱਚ ਲੇਖਕਾਂ ਅਤੇ ਚਿੰਤਕਾਂ ਦੀ ਭੂਮਿਕਾ ਬਾਰੇ ਵੀ ਵਿਚਾਰ-ਵਟਾਂਦਰਾ ਹੋਵੇਗਾ। ਇਸੇ ਸੰਦਰਭ ਵਿੱਚ ਪ੍ਰੋ. ਜੈਪਾਲ ‘ਸਮਕਾਲ ਵਿੱਚ ਲੇਖਕਾਂ, ਚਿੰਤਕਾਂ ਦੀ ਜਿੰਮੇਵਾਰੀ’ ਵਿਸ਼ੇ ’ਤੇ ਮੁੱਖ ਵਕਤਾ ਵਜੋਂ ਆਪਣੇ ਵਿਚਾਰ ਪੇਸ਼ ਕਰਨਗੇ।
ਸਭਾ ਦੇ ਆਗੂਆਂ ਨੇ ਦੱਸਿਆ ਕਿ 25 ਅਕਤੂਬਰ ਦੀ ਚੋਣ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਜਥੇਬੰਦਕ ਪ੍ਰਕਿਰਿਆ ਦਾ ਅਹਿਮ ਪੜਾਅ ਹੋਵੇਗੀ।ਦੇਸ਼-ਵਿਦੇਸ਼ ਦੀਆਂ ਸਬੰਧਿਤ ਸਾਹਿਤਕ ਸਭਾਵਾਂ ਅਤੇ ਉਨ੍ਹਾਂ ਦੇ ਨੁਮਾਇੰਦੇ ਇਸ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣਗੇ।ਸਭਾ ਦੀ ਕਾਰਜ਼ਕਾਰਨੀ ਨੇ ਚੋਣ ਅਧਿਕਾਰੀਆਂ ਦੀ ਨਿਯੁੱਕਤੀ ਕਰਦਿਆਂ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਜਮਹੂਰੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ।
Punjab Post Daily Online Newspaper & Print Media