ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਏ ਗਏ ਵੱਖ-ਵੱਖ ਇਮਤਿਹਾਨਾਂ ’ਚ
ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਵਧੀਆ ਸਥਾਨ ਪ੍ਰਾਪਤ ਕਰਨ ’ਤੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਕਿਹਾ ਕਿ ਬੀ.ਏ ਐਲ.ਐਲ.ਬੀ. (ਪੰਜ ਸਾਲਾ ਕੋਰਸ) ਸੱਤਵਾਂ ਸਮੈਸਟਰ ਦੇ ਹੋਏ ਇਮਤਿਹਾਨਾਂ ’ਚੋਂ ਕਾਲਜ ਦੀ ਵਿਦਿਆਰਥਣ ਜਸਲੀਨ ਕੌਰ, ਕੁੱਲ 500 ਅੰਕਾਂ ’ਚੋਂ 363 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਤੀਜਾ, ਬੀ.ਏ.ਐਲ.ਐਲ.ਬੀ (ਪੰਜ ਸਾਲਾ ਕੋਰਸ) ਡਿਗਰੀ ਕੋਰਸ ਦੇ ਸਮੈਸਟਰ ਪਹਿਲਾ ਦੇ ਹੋਏ ਇਮਤਿਹਾਨਾਂ ’ਚ ਅਰਪਣਜੋਤ ਕੌਰ ਨੇ 80% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਅਤੇ ਪ੍ਰਨੀਤ ਕੌਰ ਨੇ 75% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਤੀਜਾ ਸਥਾਨ ਹਾਸਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ) ਡਿਗਰੀ ਕੋਰਸ ਦੇ ਸਮੈਸਟਰ ਸੱਤਵਾਂ ਦੇ ਹੋਏ ਇਮਤਿਹਾਨਾਂ ’ਚੋਂ ਮਾਨਯਾ ਸੈਣੀ ਨੇ 500 ਅੰਕਾਂ ’ਚੋਂ 372 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਪਹਿਲਾ, ਐਲ.ਐਲ.ਬੀ (ਤਿੰਨ ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਹੋਏ ਇਮਤਿਹਾਨਾਂ ’ਚੋਂ ਕਿਰਨਪ੍ਰੀਤ ਕੌਰ ਨੇ 76% ਨਾਲ ਪਹਿਲਾ ਅਤੇ ਜਸਲੀਨ ਕੌਰ ਨੇ 72% ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਤੀਸਰਾ ਸਥਾਨ ਹਾਸਲ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਾਂਹ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਨਾ ਦਿੱਤੀ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਰੇਨੂੰ ਸੈਣੀ, ਡਾ. ਪਵਨਦੀਪ ਕੌਰ, ਡਾ. ਗੁਰਸ਼ਿੰਦਰ ਕੌਰ, ਡਾ. ਸ਼ਿਵਨ ਸਰਪਾਲ, ਪ੍ਰ੍ਰੋ. ਹੇਮਾ ਸਿੰਘ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਣੀ, ਡਾ. ਹਰਜੋਤ ਕੌਰ, ਪ੍ਰੋ. ਪ੍ਰੇਰਨਾ ਸਿੰਘ, ਪ੍ਰੋ. ਪ੍ਰਵੀਨ ਕੌਰ, ਪ੍ਰੋ. ਸੁਗਮ ਅਤੇ ਆਫਿਸ ਸੁਪਰਡੈਂਟ ਰਣਜੀਤ ਸਿੰਘ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ‘ਸ਼ਖ਼ਸੀਅਤ ਵਿਕਾਸ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਇਕਨਾਮਿਕਸ ਵੱਲੋਂ ‘ਕਲਾਸਰੂਮ ਤੋਂ ਕਰੀਅਰ …
Punjab Post Daily Online Newspaper & Print Media