ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ
ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਦੀ ਸਵੀਪ (ਐਸ.ਵੀ.ਈ.ਈ.ਪੀ) ਟੀਮ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟਰੇਸ਼ਨ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ।
ਪ੍ਰਿੰ: ਡਾ. ਰੰਧਾਵਾ ਨੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਨਾ ਸਿਰਫ਼ ਦੇਸ਼ ਦੀਆਂ ਰਾਜਨੀਤਿਕ ਸਮੱਸਿਆਵਾਂ ਦੇ ਹੱਲ ’ਚ ਸਹਾਇਕ ਹੋਵੇਗੀ, ਸਗੋਂ ਸਮਾਜ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ।
ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਅਤੇ ਪੂਰਾ ਵਿਸ਼ਵ ਅੱਜ ਵਾਤਾਵਰਣੀ ਵਿਗਾੜ ਸਮੇਤ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ।ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਨੌਜਵਾਨਾਂ ਦੀ ਰਾਜਨੀਤਿਕ ਗਤੀਵਿਧੀਆਂ ’ਚ ਵੱਧ ਤੋਂ ਵੱਧ ਭਾਗੀਦਾਰੀ ਦੀ ਲੋੜ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਸਕਾਰਾਤਮਕ ਅਤੇ ਉਸਾਰੂ ਵਰਤੋਂ ਕਰਨ ਅਤੇ ਦੇਸ਼ ਦੀਆਂ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਮੱਸਿਆਵਾਂ ਦੇ ਹੱਲ ਲਈ ਰਾਜਨੀਤਿਕ ਪ੍ਰਕਿਰਿਆ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।ਕਲੱਬ ਦੇ ਨੋਡਲ ਅਫ਼ਸਰ ਡਾ. ਸੁਖਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਾਰਥਿਕ ਅਤੇ ਸਕਾਰਾਤਮਕ ਢੰਗ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ।
Check Also
ਖ਼ਾਲਸਾ ਕਾਲਜ ਵਿਖੇ ‘ਸ਼ਖ਼ਸੀਅਤ ਵਿਕਾਸ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਇਕਨਾਮਿਕਸ ਵੱਲੋਂ ‘ਕਲਾਸਰੂਮ ਤੋਂ ਕਰੀਅਰ …
Punjab Post Daily Online Newspaper & Print Media