Saturday, October 3, 2026

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।ਇਸੇ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਸੁਰੱਖਿਅਤ ਬਚਪਨ, ਬਿਹਤਰ ਸਿੱਖਿਆ ਅਤੇ ਸਨਮਾਨਿਤ ਜੀਵਨ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ।ਇਹ ਪ੍ਰਗਟਾਵਾ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਨੇ ਕੀਤਾ।
ਵਿਧਾਇਕ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ ਚਲਾਈ ਜਾ ਰਹੀ ਯੋਜਨਾ ਵਾਸਤੇ ਪੰਜਾਬ ਸਰਕਾਰ ਵੱਲੋਂ 432.38 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ।ਇਸ ਵਿੱਚੋਂ ਹੁਣ ਤੱਕ 181.23 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਤਾਂ ਜੋ ਲੋੜਵੰਦ ਬੱਚਿਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਮੇਂ ਸਿਰ ਵਿੱਤੀ ਸਹਾਇਤਾ ਮਿਲਦੀ ਰਹੇ ਅਤੇ ਉਨ੍ਹਾਂ ਦਾ ਭਵਿੱਖ ਹੋਰ ਸੁਰੱਖਿਅਤ ਬਣਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ ਕਰੀਬ 2.45 ਲੱਖ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।ਇਹ ਸਹਾਇਤਾ ਉਨ੍ਹਾਂ ਦੀ ਪੜ੍ਹਾਈ, ਰੋਜ਼ਾਨਾ ਦੀਆਂ ਲੋੜਾਂ ਅਤੇ ਬਿਹਤਰ ਭਵਿੱਖ ਲਈ ਮਜ਼ਬੂਤ ਆਧਾਰ ਬਣ ਰਹੀ ਹੈ।ਇਸ ਨਾਲ ਬੱਚਿਆਂ ਨੂੰ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੁੜਨ ਵਿੱਚ ਮਦਦ ਮਿਲ ਰਹੀ ਹੈ।
ਵਿਧਾਇਕ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ 21 ਸਾਲ ਤੋਂ ਘੱਟ ਉਮਰ ਦੇ ਉਨ੍ਹਾਂ ਬੱਚਿਆਂ ਨੂੰ ਮਿਲ ਸਕਦਾ ਹੈ, ਜਿਨ੍ਹਾਂ ਦੇ ਮਾਤਾ-ਪਿਤਾ ਦੋਵੇਂ ਨਹੀਂ ਰਹੇ, ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ, ਜਾਂ ਸਰੀਰਕ ਜਾਂ ਮਾਨਸਿਕ ਤੌਰ ’ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਦੇ ਯੋਗ ਨਹੀਂ ਹਨ।
ਅੰਤ ‘ਚ ਵਿਧਾਇਕ ਡਾ. ਜਸਬੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਪਹਿਲ ਸਿਰਫ਼ ਵਿੱਤੀ ਸਹਾਇਤਾ ਤੱਕ ਸੀਮਿਤ ਨਹੀਂ ਹੈ, ਸਗੋਂ ਇਹ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਸਨਮਾਨਿਤ ਜੀਵਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਦੇ ਸਰਕਾਰ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਤੀਕ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …