ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਾਲਪਨ ਦੀ ਮੁੱਢਲੀ ਦੇਖਭਾਲ ਅਤੇ ਸਿੱਖਿਆ ਦਿਵਸ ਅੰਮ੍ਰਿਤਸਰ ਜਿਲ੍ਹੇ ਦੇ ਵੱਖ-
ਵੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਜ ਉਤਸ਼ਾਹ ਅਤੇ ਸਰਗਰਮੀ ਨਾਲ ਮਨਾਇਆ ਗਿਆ।ਇਸ ਦਾ ਮੁੱਖ ਉਦੇਸ਼ 6 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਬਾਲਪਨ ਦੀ ਦੇਖਭਾਲ, ਪੋਸ਼ਣ ਅਤੇ ਮੁੱਢਲੀ ਸਿੱਖਿਆ ਦੀ ਮਹੱਤਤਾ ਬਾਰੇ ਮਾਪਿਆਂ ਅਤੇ ਭਾਈਚਾਰੇ ਨੂੰ ਜਾਗਰੂਕ ਕਰਨਾ ਹੈ।
ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਲਈ ਵੱਖ-ਵੱਖ ਖੇਡ-ਆਧਾਰਿਤ ਗਤੀਵਿਧੀਆਂ, ਗੀਤ, ਨਾਚ, ਚਿੱਤਰਕਲਾ, ਬੌਧਿਕ ਵਿਕਾਸ ਨਾਲ ਸਬੰਧਤ ਖੇਡਾਂ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ।ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਖੇਡ-ਖੇਡ ਵਿੱਚ ਸਿੱਖਣ ਦਾ ਮੌਕਾ ਦਿੱਤਾ ਗਿਆ ਅਤੇ ਉਨ੍ਹਾਂ ਦੀ ਰਚਨਾਤਮਕਤਾ, ਬੌਧਿਕ ਸਮਰੱਥਾ ਅਤੇ ਸਮਾਜਿਕ ਹੁਨਰਾਂ ਨੂੰ ਵਿਕਸਤ ਕਰਨ ’ਤੇ ਜ਼ੋਰ ਦਿੱਤਾ ਗਿਆ।ECCE Day
ਦੌਰਾਨ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਆਂਗਣਵਾੜੀ ਕੇਂਦਰਾਂ ਵਿੱਚ ਸੱਦਾ ਦਿੱਤਾ ਗਿਆ, ਤਾਂ ਜੋ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ਨੂੰ ਖੁਦ ਦੇਖ ਸਕਣ ਅਤੇ ਬੱਚਿਆਂ ਦੀ ਸਿੱਖਿਆ ਤੇ ਦੇਖਭਾਲ ਵਿੱਚ ਆਪਣੀ ਭੂਮਿਕਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਸਕਣ।ਮਾਪਿਆਂ ਨੂੰ ਇਹ ਵੀ ਪ੍ਰੇਰਿਤ ਕੀਤਾ ਗਿਆ ਕਿ ਉਹ ਘਰ ਵਿੱਚ ਵੀ ਬੱਚਿਆਂ ਨਾਲ ਖੇਡ-ਆਧਾਰਿਤ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਉਣ।
ਬਚਪਨ ਦੇ ਮੁੱਢਲੇ ਸਾਲ ਬੱਚੇ ਦੇ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ।ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਨੂੰ ਪੋਸ਼ਣ, ਸਿਹਤ, ਦੇਖਭਾਲ ਅਤੇ ਮੁੱਢਲੀ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਨੂੰ ਸਕੂਲੀ ਜੀਵਨ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।
ਅੰਮ੍ਰਿਤਸਰ ਜਿਲ੍ਹੇ ਵਿੱਚ ਇਹ ਉਪਰਾਲਾ ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਨਿਯਮਤ ਤੌਰ ’ਤੇ ਕੀਤਾ ਜਾ ਰਿਹਾ ਹੈ।ਇਸ ਨਾਲ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਪੋਸ਼ਣ ਸਬੰਧੀ ਜਾਗਰੂਕਤਾ ਵਧਾਉਣ ਦੇ ਨਾਲ-ਨਾਲ
““Poshan Bhi Padhai Bhi” ਵਰਗੀਆਂ ਮੁਹਿੰਮਾਂ ਨੂੰ ਵੀ ਹੋਰ ਮਜ਼ਬੂਤੀ ਮਿਲ ਰਹੀ ਹੈ।
Check Also
ਵਿਧਾਇਕ ਡਾ. ਨਿੱਝਰ ਵੱਲੋਂ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਉਣ ਵਾਲੇ ਸਮਾਜ ਸੇਵੀਆਂ ਅਤੇ ਮੈਡੀਕਲ ਟੀਮ ਦਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ ਵਿਖੇ ਲੋਕਾਂ ਨੂੰ ਮੁਫ਼ਤ …
Punjab Post Daily Online Newspaper & Print Media