Saturday, October 3, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ‘ਚ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿਲੋਮੀਟਰ ਮੈਰਾਥਨ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਮੈਰਾਥਨ 12 ਸਤੰਬਰ 2026 ਦਿਨ ਸ਼ਨੀਵਾਰ ਨੂੰ ਸਵੇਰੇ 7:00 ਵਜੇ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ 5 ਕਿਲੋਮੀਟਰ ਮੈਰਾਥਨ ਦੀ ਸ਼ੁਰੂਆਤ ਕੰਪਨੀ ਬਾਗ ਦੇ ਮੇਨ ਗੇਟ ਤੋਂ ਹੋਵੇਗੀ ਅਤੇ ਇਹ ਨਾਵਲਟੀ ਚੌਕ, ਕਸਟਮ ਚੌਕ, ਰਿਆਲਟੋ ਚੌਂਕ, ਅਸ਼ੋਕਾ ਚੌਂਕ, ਕਰਿਸਟਲ ਚੌਂਕ, ਹੁਕਮ ਸਿੰਘ ਰੋਡ ਅਤੇ ਸੰਤ ਸਿੰਘ ਸੁੱਖਾ ਸਿੰਘ ਚੌਂਕ ਰਾਹੀਂ ਹੁੰਦੀ ਹੋਈ ਮੁੜ ਕੰਪਨੀ ਬਾਗ ਦੇ ਮੇਨ ਗੇਟ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਮੈਰਾਥਨ ਵਿੱਚ ਭਾਗ ਲੈਣ ਵਾਲੇ 650 ਦੌੜਾਕਾਂ ਲਈ ਟੀ-ਸ਼ਰਟਾਂ, ਰਿਫਰੈਸ਼ਮੈਂਟ ਅਤੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਤੋਂ ਇਲਾਵਾ ਮੈਰਾਥਨ ਦੇ ਰੂਟ ’ਤੇ ਸਫਾਈ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣਗੇ।ਉਨ੍ਹਾਂ ਦੱਸਿਆ ਕਿ ਮੈਰਾਥਨ ਦੇ ਰੂਟ ’ਤੇ ਟ੍ਰੈਫਿਕ ਅਤੇ ਸੁਰੱਖਿਆ ਦੇ ਸੁਚੱਜੇ ਪ੍ਰਬੰਧ ਕਰਨ ਦੇ ਨਾਲ ਰੂਟ ਦੀ ਸਫਾਈ ਅਤੇ ਸੈਨੀਟੇਸ਼ਨ ਸਮੇਤ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …