ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) – 2026 ਤਹਿਤ 13
ਅਗਸਤ 2026 ਨੂੰ ਪ੍ਰਕਾਸ਼ਿਤ ਕੀਤੇ ਗਏ ਡਰਾਫਟ ਵੋਟਰ ਖਰੜੇ ਸਬੰਧੀ ਦਾਅਵੇ ਅਤੇ ਇਤਰਾਸ਼ ਪੇਸ਼ ਕਰਨ ਦੀ ਆਖਰੀ ਮਿਤੀ 12 ਸਤੰਬਰ 2026 ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੋਟ ਸਬੰਧੀ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ ਅਤੇ ਜੇਕਰ ਕਿਸੇ ਕਿਸਮ ਦੀ ਗਲਤੀ ਜਾਂ ਇਤਰਾਜ਼ ਹੋਵੇ ਤਾਂ 12 ਸਤੰਬਰ 2026 ਤੱਕ ਆਪਣਾ ਦਾਅਵਾ ਜਾਂ ਇਤਰਾਜ਼ ਦਰਜ਼ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਅਕਤੂਬਰ 2026 ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵੀ ਵੋਟਰ ਵਜੋਂ ਆਪਣਾ ਨਾਮ ਦਰਜ਼ ਕਰਵਾ ਸਕਦੇ ਹਨ।ਇਸ ਲਈ ਯੋਗ ਨੌਜਵਾਨ ਫਾਰਮ ਨੰਬਰ 6 ਭਰ ਕੇ ਆਪਣੇ ਸਬੰਧਤ ਬੂਥ ਲੈਵਲ ਅਫਸਰ (ਬੀ.ਐੱਲ.ਓਜ਼) ਕੋਲ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਨਾਮ 13 ਅਗਸਤ 2026 ਨੂੰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਪਹਿਲਾਂ ਹੀ ਦਰਜ਼ ਹਨ, ਉਹ ਆਪਣੇ ਵੇਰਵਿਆਂ ਵਿੱਚ ਸੁਧਾਰ, ਪਤਾ ਬਦਲਣ ਜਾਂ ਹੋਰ ਜਾਣਕਾਰੀ ਨੂੰ ਅਪਡੇਟ ਕਰਨ ਲਈ ਫਾਰਮ ਨੰਬਰ 8 ਜਮ੍ਹਾਂ ਕਰਵਾ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀ ਸਬੰਧੀ ਦਾਅਵੇ, ਇਤਰਾਜ਼ ਅਤੇ ਹੋਰ ਅਰਜ਼ੀਆਂ ਆਨਲਾਈਨ ਵੋਟਰ ਸਰਵਿਸ ਪੋਰਟਲ, ਮੋਬਾਈਲ ਐਪ, ਬੂਥ ਲੈਵਲ ਅਫਸਰਾਂ ਰਾਹੀਂ ਆਫਲਾਈਨ ਜਾਂ ਸਬੰਧਤ ਈ.ਆਰ.ਓ./ਏ.ਈ.ਆਰ.ਓ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਈ.ਆਰ.ਓਜ਼ ਵੱਲੋਂ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਨਿਰਧਾਰਤ ਪ੍ਰਕਿਰਿਆ ਅਨੁਸਾਰ ਕੀਤਾ ਜਾ ਰਿਹਾ ਹੈ।ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 8 ਅਕਤੂਬਰ 2026 ਤੱਕ ਜਾਰੀ ਰਹੇਗੀ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
Check Also
ਵਿਧਾਇਕ ਡਾ. ਨਿੱਝਰ ਵੱਲੋਂ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਉਣ ਵਾਲੇ ਸਮਾਜ ਸੇਵੀਆਂ ਅਤੇ ਮੈਡੀਕਲ ਟੀਮ ਦਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ ਵਿਖੇ ਲੋਕਾਂ ਨੂੰ ਮੁਫ਼ਤ …
Punjab Post Daily Online Newspaper & Print Media