ਅੰਮ੍ਰਿਤਸਰ, 12 ਸਤੰਬਰ (ਸੂਖਬੀਰ ਸਿੰਘ) – ਵਿਧਾਇਕ ਡਾ. ਅਜੇ ਗੁਪਤਾ ਨੇ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਨੂੰ ਸਾਫ਼, ਸੁੰਦਰ ਅਤੇ ਸਵੱਛ ਬਣਾਉਣ ਲਈ ਮਿਸ਼ਨ ਕਲੀਨ ਜਾਰੀ
ਰੱਖਿਆ।ਵਿਧਾਇਕ ਡਾ. ਗੁਪਤਾ ਨੇ ਨਿੱਜੀ ਤੌਰ `ਤੇ ਸਫਾਈ ਮੁਹਿੰਮ ਵਿੱਚ ਹਿੱੱਸਾ ਲਿਆ ਅਤੇ ਪਾਸੀਆ ਵਾਲਾ ਚੌਕ, ਕੇਸਰ ਢਾਬਾ ਅਤੇ ਗੁਰਦੁਆਰਾ ਲੋਹਗੜ੍ਹ ਸਾਹਿਬ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸਫਾਈ ਮੁਹਿੰਮ ਸ਼ੁਰੂ ਕੀਤਾ।
ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਸਫਾਈ ਸਿਰਫ਼ ਨਗਰ ਨਿਗਮ ਦੀ ਜਿੰਮੇਵਾਰੀ ਨਹੀਂ ਹੈ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜਿੰਮੇਵਾਰੀ ਹੈ।ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਕੂੜੇ ਸਿਰਫ਼ ਨਗਰ ਨਿਗਮ ਦੇ ਘਰ-ਘਰ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ਨੂੰ ਦਿੱਤਾ ਜਾਵੇ।ਇਸ ਦੇ ਨਾਲ-ਨਾਲ ਲੋਕ ਠੀਕ ਜਗ੍ਹਾ `ਤੇ ਹੀ ਕੂੜਾ ਸੁੱਟੇ, ਗਿਲਾ ਅਤੇ ਸੁੱਕਾ ਕੂੜਾ ਵੱਖ-ਵੱਖ ਰੱਖੋ ਅਤੇ ਪਬਲਿਕ ਸਥਾਨਾਂ ਨੂੰ ਸਾਫ਼ ਵਿੱਚ ਨਗਰ ਨਿਗਮ ਦਾ ਸਹਿਯੋਗ ਕਰੋ। ਉਨ੍ਹਾਂ ਕਿਹਾ ਕਿ ਸਾਫ਼ ਵਾਤਾਵਰਣ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਨੂੰ ਵਧਾਉਂਦਾ ਹੈ ਬਲਕਿ ਇੱਕ ਸਿਹਤਮੰਦ ਸਮਾਜ ਦੀ ਨੀਂਹ ਨੂੰ ਵੀ ਮਜ਼ਬੂਤੀ ਦਿੰਦਾ ਹੈ।
ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਰੋਜ਼ਾਨਾ ਸਫਾਈ ਮੁਹਿੰਮ ਵਿੱਚ ਨਿੱਜੀ ਤੌਰ `ਤੇ ਹਿੱਸਾ ਲੈਣ ਦਾ ਮੁੱਖ ਉਦੇਸ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਸਫਾਈ ਕਰਮਚਾਰੀਆਂ ਨੂੰ ਉਤਸ਼ਾਹਿਤ ਕਰਨਾ ਹੈ।ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸਫਾਈ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਲੋੜ ਅਨੁਸਾਰ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਫਾਈ ਮੁਹਿੰਮਾਂ ਚਲਾਈਆਂ ਜਾਣਗੀਆਂ।
ਇਸ ਮੌਕੇ ਰਾਹੁਲ ਸੇਠੀ, ਮੋਨਿਕਾ ਭੱਟੀ, ਪ੍ਰਦੀਪ ਕੁਮਾਰ, ਸੋਨੂੰ ਪਹਿਲਵਾਨ, ਰੋਹਿਤ ਕੁਮਾਰ, ਹੈਪੀ ਹੀਰਾ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਵੀ ਮੌਜ਼ੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media