Sunday, September 13, 2026

ਖ਼ਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ਹਰਿਆਵਲ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਰਣਜੀਤ ਐਵੀਨਿਊ ਵਿਖੇ ਪਹਿਲੀ ਵਾਰ ਕੈਂਪਸ ਨੂੰ ਟਿਕਾਊ ਅਤੇ ਤਕਨਾਲੋਜੀ-ਅਧਾਰਿਤ ਬਣਾਉਣ ਵੱਲ ਇੱਕ ਵਿਲੱਖਣ ਕਦਮ ਚੁਕਦਿਆਂ ਸੰਸਥਾ ’ਚ ਮੌਜੂਦ ਰੁੱਖਾਂ ਦੀ ਪਛਾਣ ਲਈ ਕਿਊ.ਆਰ.ਕੋਡ ਵਾਲੇ ਪਛਾਣ ਬੋਰਡ ਲਗਾਏ ਗਏ ਹਨ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਵੱਲੋਂ ਉਲੀਕੇ ਗਏ ਉਕਤ ਪ੍ਰੋਗਰਾਮ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਫਾਰਮਜ਼ ਐਂਡ ਡੇਅਰੀ) ਰਾਜਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੱਲਬਾਤ ਦੌਰਾਨ ਕਿਹਾ ਕਿ ਇਨ੍ਹਾਂ ਕਿਊ. ਆਰ.ਕੋਡਾਂ ਨੂੰ ਸਕੈਨ ਕਰਨ ਨਾਲ ਵੱੱਖ-ਵੱਖ ਪੌਦਿਆਂ ਅਤੇ ਰੁੱਖਾਂ ਦੀਆਂ ਕਿਸਮਾਂ ਸਬੰਧੀ ਜਾਣਕਾਰੀ ਤੁਰੰਤ ਅਤੇ ਤਕਨਾਲੋਜੀ ਰਾਹੀਂ ਪ੍ਰਾਪਤ ਕੀਤੀ ਜਾ ਸਕੇਗੀ।ਰਾਜਬੀਰ ਸਿੰਘ ਨੇ ਕਿਊ.ਆਰ.ਕੋਡ ਵਾਲੇ ਪਛਾਣ ਬੋਰਡ ਲਗਾਉਣ ਦੀ ਸ਼ੁਰੂਆਤ ਕਰਨ ਉਪਰੰਤ ਪ੍ਰਿੰ: ਡਾ. ਮਨਦੀਪ ਕੌਰ ਵੱਲੋਂ ਵਾਤਾਵਰਣ ਦੀ ਸੰਭਾਲ ਅਤੇ ਟਿਕਾਊ ਵਿਕਾਸ ਸਬੰਧੀ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਪ੍ਰਿੰ: ਡਾ. ਮਨਦੀਪ ਕੌਰ ਨੇ ਕਿਹਾ ਕਿ ਕਿਊ.ਆਰ.ਕੋਡ ਲਗਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਕੈਂਪਸ ਵਿਖੇ ਮੌਜ਼ੂਦ ਹਰੇ-ਭਰੇ ਕੁਦਰਤੀ ਸਰਮਾਏ ਅਤੇ ਰੁੱਖਾਂ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਹੈ।ਉਨ੍ਹਾਂ ਕਿਹਾ ਕਿ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਅਤੇ ਕੈਂਪਸ ਦੀ ਹਰਿਆਵਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਇਸੇ ਤਹਿਤ ਕਾਲਜ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ, ਜਿਸ ਦੌਰਾਨ ਰਾਜਬੀਰ ਸਿੰਘ ਨੇ ਪੌਦੇ ਲਗਾਏ ਅਤੇ ਕੈਂਪਸ ’ਚ ਹਰਿਆਵਲ ਨੂੰ ਹੋਰ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਸਰਾਹਿਆ।
ਇਸ ਮੌਕੇ ਡਾ. ਪਰਵਿੰਦਰਜੀਤ ਕੌਰ, ਡਾ. ਸਤਨਾਮ ਕੌਰ, ਡਾ. ਨੀਲੂ ਅਰੋੜਾ, ਡਾ. ਸੰਦੀਪ ਕੌਰ ਅਤੇ ਡਾ. ਅਜੈਪਾਲ ਸਿੰਘ ਵੀ ਹਾਜ਼ਰ ਸਨ।

Check Also

ਅਸਮਿਤਾ ਖੇਲੋ ਇੰਡੀਆ ਰਗਬੀ ਸਿਟੀ ਟੂਰਨਾਮੈਂਟ ‘ਚ ਅੰਮ੍ਰਿਤਸਰ ਦੀਆਂ ਖਿਡਾਰਨਾਂ ਨੇ ਦਿਖਾਏ ਖੇਡ ਦੇ ਜੌਹਰ

ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ) – ਰਗਬੀ ਇੰਡੀਆ ਦੇ ਦਿਸ਼ਾ-ਨਿਰਦਸ਼ਾਂ ਤਹਿਤ ਅਤੇ ਰਗਬੀ ਐਸੋਸੀਏਸ਼ਨ ਆਫ਼ …