ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਿਖੇ ‘ਸੰਵਿਧਾਨ ਦੀ ਮਹੱਤਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸਕੂਲ ਆਫ਼ ਲਾਅ ਦੇ ਡੀਨ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਮੌਕੇ ਸੁਪਰੀਮ ਕੋਰਟ ਆਫ਼ ਇੰਡੀਆ ਦੇ ਸਾਬਕਾ ਪ੍ਰੈਕਟਿਸਿੰਗ ਵਕੀਲ ਅਤੇ ਸਮਾਜ ਸੇਵੀ ਵਿਜੈ ਸਿੰਘ ਨੇ
ਮੁੱਖ ਮਹਿਮਾਨ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਦੇ ਸਮਾਜ ਸੇਵੀ ਬੇਟੇ ਮਨਰਾਜ ਸਿੰਘ ਛੀਨਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਉਕਤ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਇਸ ਉਪਰੰਤ ਉਕਤ ਵਿਸ਼ੇ ’ਤੇ ਵਿਜੈ ਸਿੰਘ ਨੇ ਸੰਬੋਧਨ ਕਰਦਿਆਂ ਭਾਰਤੀ ਸੰਵਿਧਾਨ ਨੂੰ ਦੇਸ਼ ਦੇ ਲੋਕਤੰਤਰ ਦੀ ਨੀਂਹ ਕਰਾਰ ਦਿੰਦਿਆਂ ਇਸ ਦੀ ਮਹੱਤਤਾ ’ਤੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਸੰਵਿਧਾਨ ਦੇਸ਼ ਦੇ ਸਮੂਹ ਨਾਗਰਿਕਾਂ ਲਈ ਇਨਸਾਫ਼, ਆਜ਼ਾਦੀ, ਸਮਾਨਤਾ ਅਤੇ ਮੌਲਿਕ ਅਧਿਕਾਰਾਂ ਨੂੰ ਯਕੀਨੀ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ।
ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਭਾਰਤੀ ਸੰਵਿਧਾਨ ਦੇ ਨਿਰਮਾਣ ’ਚ ਸਰਦਾਰ ਵੱਲਭ ਭਾਈ ਪਟੇਲ ਦੇ ਮਹੱਤਵਪੂਰਨ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਦੀ ਅਗਵਾਈ, ਦੂਰਦਰਸ਼ੀ ਸੋਚ ਅਤੇ ਰਾਸ਼ਟਰੀ ਏਕਤਾ ਲਈ ਉਨ੍ਹਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਸਰਦਾਰ ਪਟੇਲ ਨੇ ਦੇਸ਼ ਦੀ ਏਕਤਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਇਕ ਮਜ਼ਬੂਤ ਸੰਵਿਧਾਨਕ ਢਾਂਚੇ ਦੀ ਸਥਾਪਨਾ ’ਚ ਵੀ ਮਹੱਤਵਪੂਰਨ ਯੋਗਦਾਨ ਪਾਇਆ।
ਡਾ. ਜਸਪਾਲ ਸਿੰਘ ਨੇ ਕਿਹਾ ਕਿ ਪ੍ਰੋਗਰਾਮ ਦੌਰਾਨ ਮਨਰਾਜ ਛੀਨਾ, ਸਿਧਾਂਤ ਸ਼ਰਮਾ ਅਤੇ ਈਸ਼ਾਨ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਉਕਤ ਵਿਸ਼ੇ ’ਤੇ ਸਬੰਧੀ ਆਪਣੇ ਵਿਚਾਰਾਂ ਰਾਹੀਂ ਵਿਦਿਆਰਥੀਆਂ ਦਾ ਹੌਸਲਾ ਵਧਾਇਆ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਸਾਈਬਰ ਬੁਲਿੰਗ ਦੇ ਮੁੱਦੇ ’ਤੇ ਨਾਟਕ ਵੀ ਪੇਸ਼ ਕੀਤਾ ਗਿਆ।ਇਸ ਰਚਨਾਤਮਕ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੇ ਸਾਈਬਰ ਬੁਲਿੰਗ ਦੀਆਂ ਵੱਧ ਰਹੀਆਂ ਚੁਣੌਤੀਆਂ, ਇਸ ਦੇ ਵਿਅਕਤੀਆਂ ’ਤੇ ਪੈਣ ਵਾਲੇ ਪ੍ਰਭਾਵ ਅਤੇ ਡਿਜੀਟਲ ਵਾਤਾਵਰਣ ’ਚ ਜ਼ਿੰਮੇਵਾਰ ਅਤੇ ਨੈਤਿਕ ਵਿਵਹਾਰ ਦੀ ਲੋੜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ।ਉਨ੍ਹਾਂ ਕਿਹਾ ਕਿ ਸੈਮੀਨਾਰ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰਪੂਰ ਦੇਸ਼ ਭਗਤੀ ਦਾ ਗੀਤ ਵੀ ਪੇਸ਼ ਕੀਤਾ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media