ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਤਿੰਨ ਰੋਜ਼ਾ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦਾ
ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਪ੍ਰਤੀ ਜਾਗਰੂਕ ਕਰਨਾ ਸੀ।
ਕੈਂਪ ਦੌਰਾਨ ਬੂਥ ਲੈਵਲ ਅਫ਼ਸਰ ਗੁਰਮਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਲਈ ਇੱਕ ਜਾਣਕਾਰੀ ਭਰਪੂਰ ਸੈਸ਼ਨ ਕਰਵਾਇਆ ਗਿਆ।ਉਨ੍ਹਾਂ ਨੇ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ, ਯੋਗਤਾ ਮਾਪਦੰਡ, ਵੋਟਰ ਵੇਰਵਿਆਂ ਵਿੱਚ ਸੋਧ ਅਤੇ ਚੋਣ ਪ੍ਰਕਿਰਿਆ ਵਿੱਚ ਭਾਗੀਦਾਰੀ ਨਾਲ ਸਬੰਧਿਤ ਹੋਰ ਮਹੱਤਵਪੂਰਨ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਪੁਸ਼ਟੀ ਕਰਨ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਜਿੰਮੇਵਾਰੀ ਨਾਲ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਅਸਲ ਅਰਥਾਂ ਵਿਚ ਨਾਗਰਿਕਾਂ ਦਾ ਹੁੰਦਾ ਹੈ।ਉਨ੍ਹਾਂ ਨੇ ਲੋਕਤੰਤਰ ਦੇ ਸੁਚਾਰੂ ਸੰਚਾਲਨ ਵਿਚ ਹਰੇਕ ਨਾਗਰਿਕ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਵੋਟ ਦੀ ਮਹੱਤਤਾ ਨੂੰ ਸਮਝਣ ਲਈ ਪ੍ਰੇਰਿਤ ਕੀਤਾ।
ਨੋਡਲ ਅਫ਼ਸਰ ਡਾ. ਸਪਨਾ ਗੁਪਤਾ ਅਤੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਕੋਆਰਡੀਨੇਟਰ ਡਾ. ਸਵੀਟੀ ਬਾਲਾ ਨੇ ਸਵੀਪ ਟੀਮ ਦੇ ਨਾਲ ਕੈਂਪ ਵਿੱਚ ਸਰਗਰਮੀ ਨਾਲ ਭਾਗ ਲਿਆ।ਕੈਂਪਸ ਅੰਬੈਸਡਰ ਨਿਆਸ਼ਾ, ਬੀਸੀਏ ਸਮੈਸਟਰ-ਪੰਜਵਾਂ ਅਤੇ ਸੁਮੇਧਾ, ਬੀਸੀਏ ਸਮੈਸਟਰ-ਤੀਜਾ ਨੇ ਵੀ ਜਾਗਰੂਕਤਾ ਗਤੀਵਿਧੀਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।
Check Also
ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦਾ ਹੋਇਆ ਅਗਾਜ਼
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ …
Punjab Post Daily Online Newspaper & Print Media