ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ
ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ।ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਲਵਿੰਦਰ ਸਿੰਘ ਅਤੇ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ।ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਲਵਿੰਦਰ ਸਿੰਘ ਅਤੇ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭੱਟ ਸਾਹਿਬਾਨ ਵੱਲੋਂ ਉਚਾਰੀ ਪਾਵਨ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ਼ ਕਰਕੇ ਉਨ੍ਹਾਂ ਨੂੰ ਵੱਡਾ ਮਾਣ ਅਤੇ ਸਤਿਕਾਰ ਦਿੱਤਾ।ਉਨ੍ਹਾਂ ਕਿਹਾ ਕਿ ਭੱਟ ਸਾਹਿਬਾਨ ਵੱਲੋਂ ਉਚਾਰੇ ਗਏ ਪਾਵਨ ਸਵੱਈਏ ਗੁਰੂ ਪ੍ਰਤੀ ਅਟੁੱਟ ਸ਼ਰਧਾ, ਪ੍ਰੇਮ, ਵਿਸ਼ਵਾਸ ਅਤੇ ਸਮਰਪਣ ਦੀ ਭਾਵਨਾ ਨੂੰ ਦ੍ਰਿੜ੍ਹ ਕਰਵਾਉਂਦੇ ਹਨ।ਇਹ ਬਾਣੀ ਮਨੁੱਖ ਨੂੰ ਆਪਣੇ ਜੀਵਨ ਵਿੱਚ ਗੁਰੂ ਦੇ ਉਪਦੇਸ਼ਾਂ ਨੂੰ ਧਾਰਨ ਕਰਦਿਆਂ ਸੱਚ, ਸੇਵਾ, ਨਿਮਰਤਾ ਅਤੇ ਗੁਰਮਤਿ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ।
ਸਮਾਗਮ ਮੌਕੇ ਕਥਾਵਾਚਕ ਭਾਈ ਵਿਸ਼ਾਲ ਸਿੰਘ, ਭਾਈ ਨਿਸ਼ਾਨ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਹਰਪ੍ਰੀਤ ਸਿੰਘ, ਢਾਡੀ ਭਾਈ ਗੁਰਸੇਵਕ ਸਿੰਘ, ਭਾਈ ਗੁਰਭੇਜ ਸਿੰਘ ਚਵਿੰਡਾ ਦੇ ਜਥਿਆਂ ਵੱਲੋਂ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ ਗਿਆ।ਇਸੇ ਦੌਰਾਨ ਯੂਕੇ ਭਾਟ ਕਾਊਂਸਲ ਦੇ ਪ੍ਰਧਾਨ ਅਮਰੀਕ ਸਿੰਘ ਰਠੌਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਕੀਤੇ ਜਾਂਦੇ ਸਮਾਗਮ ਲਈ ਧੰਨਵਾਦ ਕੀਤਾ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਹਾਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਮੇਜਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ ਝੰਗੀ, ਜਸਬੀਰ ਸਿੰਘ, ਲਾਲ ਸਿੰਘ, ਭਾਈ ਅਮਰੀਕ ਸਿੰਘ ਲਤੀਫਪੁਰ, ਭੱਟ ਭਾਈਚਾਰੇ ਵੱਲੋਂ ਅਮਰੀਕ ਸਿੰਘ ਰਠੌਰ ਯੂਕੇ, ਗੁਰਜੀਤ ਸਿੰਘ ਹੀਰਾਪੁਰੀ ਯੂਕੇ, ਪ੍ਰਕਾਸ਼ ਸਿੰਘ ਯੂਕੇ, ਬਲਵਿੰਦਰ ਸਿੰਘ ਰੌਂਦ ਯੂਕੇ, ਰਛਪਾਲ ਸਿੰਘ ਯੂਕੇ, ਮਹਿੰਦਰ ਸਿੰਘ ਰਠੋਰ ਮੁੱਖ ਸੇਵਾਦਾਰ ਲੰਡਨ, ਵਲੈਤੀ ਸਿੰਘ, ਗੁਰਚਰਨ ਸਿੰਘ ਦਿਗਵਾ, ਜਰਨੈਲ ਸਿੰਘ ਦਿਗਵਾ, ਬਲਬੀਰ ਸਿੰਘ ਲੰਡਨ, ਗੁਰਪ੍ਰੀਤ ਸਿੰਘ, ਭਗਤ ਸਿੰਘ, ਅਮਰੀਕ ਸਿੰਘ ਦਿਗਪਾਲ ਯੂਕੇ, ਜਸਵੰਤ ਸਿੰਘ ਯੂਕੇ, ਜੋਸ਼ ਸਿੰਘ, ਪ੍ਰਿਤਪਾਲ ਸਿੰਘ ਯੂਕੇ, ਜੁਝਾਰ ਸਿੰਘ ਯੂਕੇ, ਪ੍ਰੀਤਮ ਸਿੰਘ ਲਾਡਾ ਯੂਕੇ, ਕਰਮ ਸਿੰਘ ਯੂਕੇ, ਈਸ਼ਰ ਸਿੰਘ ਯੂਕੇ, ਹਰਦੇਵ ਸਿੰਘ ਰੌਂਦ, ਤੇਜਿੰਦਰ ਸਿੰਘ ਮਾਨਚੈਸਟਰ, ਤਰਲੋਚਨ ਸਿੰਘ ਮਾਨਚੈਸਟਰ, ਸਤਨਾਮ ਸਿੰਘ ਸਮੇਤ ਗੁਰਦੁਆਰਾ ਭਾਟ ਸਿੱਖ ਕੌਂਸਲ ਯੂਕੇ, ਗੁਰਦੁਆਰਾ ਸਿੱਖ ਸੰਗਤ ਲੰਡਨ ਸਿਟੀ, ਗੁਰਦੁਆਰਾ ਗੁਰੂ ਨਾਨਕ ਦੇਵ ਜੀ ਮੋਨਟਨ ਸਟਰੀਟ, ਮਾਨਚੈਸਟਰ ਯੂਕੇ, ਭਾਟ ਸਿੱਖ ਵੈਲਫੇਅਰ ਆਰਗਨਾਈਜੇਸ਼ਨ ਯੂਕੇ, ਗਲੋਬਲ ਭਾਟ ਸਿੱਖ ਕੌਂਸਲ ਯੂਕੇ, ਭਾਟ ਯੂਥ ਵੈਲਫੇਅਰ ਫੈਡਰੇਸ਼ਨ ਫਗਵਾੜਾ, ਇੰਟਰਨੈਸ਼ਨਲ ਭਾਟ ਸਿੱਖ ਕੌਂਸਲ ਮਿਡਲੈਂਡ ਯੂਕੇ, ਗੁਰਦੁਆਰਾ ਸਿੰਘ ਸਭਾ ਨਕੋਦਰ, ਭਾਟ ਸਿੱਖ ਏਕਤਾ ਸੇਵਾ ਸੁਸਾਇਟੀ (ਰਜਿ:), ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ ਭਾਟ ਸੰਗਤ, ਗੁਰਦੁਆਰਾ ਨਾਨਕ ਦਰਬਾਰ ਭਾਟ ਸਭਾ ਫਿਲੌਰ, ਭਾਈ ਗਰਜਾ ਸਿੰਘ, ਭਾਈ ਸੁੱਖਾ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਰਾਮ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਗੁਰਬਾਗ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।
Punjab Post Daily Online Newspaper & Print Media