Friday, September 18, 2026

ਨਗਰ ਨਿਗਮ ਨੇ ਹੁਕਮ ਸਿੰਘ ਰੋਡ, ਕੋਟ ਬਾਬਾ ਦੀਪ ਸਿੰਘ ਅਤੇ ਹੋਟਲ ਐਚ.ਕੇ 52 ਦੇ ਬਾਹਰ ਨਾਜ਼ਾਇਜ਼ ਕਬਜ਼ੇ ਹਟਾਏ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਨਾਜਾਇਜ਼ ਕਬਜਿਆਂ ਅਤੇ ਜਨਤਕ ਥਾਵਾਂ ’ਤੇ ਗੈਰ-ਅਧਿਕਾਰਤ ਕਬਜ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਹੁਕਮ ਸਿੰਘ ਰੋਡ, ਕੋਟ ਬਾਬਾ ਦੀਪ ਸਿੰਘ ਇਲਾਕੇ ਅਤੇ ਹੋਟਲ ਐਚ.ਕੇ 52 ਦੇ ਬਾਹਰ ਵਿਆਪਕ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੀ ਗਈ।
ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ।ਇਸ ਮੁਹਿੰਮ ਦਾ ਉਦੇਸ਼ ਸੜਕਾਂ ਨੂੰ ਕਬਜ਼ਾ ਮੁਕਤ ਕਰਨਾ, ਪੈਦਲ ਯਾਤਰੀਆਂ ਲਈ ਰਸਤੇ ਸੁਖਾਲੇ ਬਣਾਉਣਾ ਅਤੇ ਸ਼ਹਿਰ ਦੀ ਆਵਾਜਾਈ ਪ੍ਰਣਾਲੀ ਨੂੰ ਬਿਹਤਰ ਬਣਾਉਣਾ ਸੀ।
ਨਿਗਮ ਦੀ ਟੀਮ ਵੱਲੋਂ ਜਨਤਕ ਸੜਕਾਂ ਅਤੇ ਫੁੱਟਪਾਥਾਂ ’ਤੇ ਲਗਾਈਆਂ ਗਈਆਂ ਨਾਜਾਇਜ਼ ਰੇਹੜੀਆਂ, ਫੁੱਲਾਂ ਦੇ ਸਟਾਲ ਅਤੇ ਹੋਰ ਅਸਥਾਈ ਕਬਜ਼ੇ ਹਟਾਏ ਗਏ।ਇਸ ਕਾਰਵਾਈ ਨਾਲ ਇਨ੍ਹਾਂ ਇਲਾਕਿਆਂ ਵਿੱਚ ਆਮ ਲੋਕਾਂ, ਪੈਦਲ ਯਾਤਰੀਆਂ ਅਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਦਾ ਯਤਨ ਕੀਤਾ ਗਿਆ।
ਇਹ ਮੁਹਿੰਮ ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਚਲਾਈ ਗਈ।ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਸਮੇਤ ਨਿਗਮ ਦੀ ਟੀਮ ਨੇ ਕਾਰਵਾਈ ਵਿੱਚ ਸਰਗਰਮ ਭੂਮਿਕਾ ਨਿਭਾਈ ਅਤੇ ਨਿਰਧਾਰਤ ਥਾਵਾਂ ਤੋਂ ਗੈਰ-ਅਧਿਕਾਰਤ ਕਬਜ਼ੇ ਹਟਾਏ।
ਨਗਰ ਨਿਗਮ ਨੇ ਸਪੱਸ਼ਟ ਕੀਤਾ ਕਿ ਜਨਤਕ ਸੜਕਾਂ, ਫੁੱਟਪਾਥਾਂ ਅਤੇ ਹੋਰ ਨਾਗਰਿਕ ਸਹੂਲਤਾਂ ਵਾਲੀਆਂ ਥਾਵਾਂ ’ਤੇ ਅਜਿਹੀਆਂ ਅਣ-ਅਧਿਕਾਰਤ ਵਪਾਰਕ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜਿਨ੍ਹਾਂ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਹੋਵੇ ਜਾਂ ਆਵਾਜਾਈ ਪ੍ਰਭਾਵਿਤ ਹੋਵੇ।ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਟਾਏ ਗਏ ਕਬਜ਼ਿਆਂ ਵਾਲੇ ਸਥਾਨਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਮੁੜ ਕਬਜ਼ਾ ਕਰਨ ਵਾਲਿਆਂ ੁਖਲਾਫ਼ ਲੋੜੀਂਦੀ ਕਾਰਵਾਈ ਕੀਤੀ ਜਾਵੇ।

Check Also

 ਖਾਲਸਾ ਯੂਨੀਵਰਸਿਟੀ ਵੱਲੋਂ ‘ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ’ ਸਬੰਧੀ ਸੈਮੀਨਾਰ 

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਐਨ.ਐਸ.ਐਸ …