Friday, September 18, 2026

ਅੰਮ੍ਰਿਤਸਰ ‘ਚ ਜਨਗਣਨਾ-2027 ਦੇ ਫੇਜ਼- ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਜਨਗਣਨਾ-2027 ਦੇ ਫੇਜ਼- (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਕਰਵਾਇਆ ਗਿਆ।ਇਹ ਸਿਖਲਾਈ ਪ੍ਰੋਗਰਾਮ ਡਾਇਰੈਕਟੋਰੇਟ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਦੀ ਅਗਵਾਈ ਹੇਠ ਜਨਗਣਨਾ ਓਪਰੇਸ਼ਨਸ਼ ਅਥਾਰਟੀਜ਼ (ਪੀ.ਸੀ.ਓ.), ਅੰਮ੍ਰਿਤਸਰ ਵੱਲੋਂ ਆਯੋਜਿਤ ਕੀਤਾ ਗਿਆ।
ਸਿਖਲਾਈ ਪ੍ਰੋਗਰਾਮ ਵਿੱਚ ਜਨਗਣਨਾ ਚਾਰਜ਼ ਅਫ਼ਸਰਾਂ ਤੋਂ ਇਲਾਵਾ ਚਾਰਜ਼ ਕਲਰਕਾਂ ਅਤੇ ਤਕਨੀਕੀ ਸਹਾਇਕਾਂ ਸਮੇਤ ਜਨਗਣਨਾ-2027 ਨਾਲ ਸਬੰਧਤ ਕੰਮ ਵਿੱਚ ਲੱਗੇ ਵੱਖ-ਵੱੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।ਇਸ ਸਿਖਲਾਈ ਦਾ ਮੁੱਖ ਉਦੇਸ਼ ਆਗਾਮੀ ਫੇਜ਼- ਆਬਾਦੀ ਗਿਣਤੀ ਲਈ ਸਟਾਫ਼ ਨੂੰ ਲੋੜੀਂਦੀ ਜਾਣਕਾਰੀ ਅਤੇ ਹੁਨਰ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਆਪਣੀਆਂ ਭੂਮਿਕਾਵਾਂ, ਜਿੰਮੇਵਾਰੀਆਂ ਅਤੇ ਨਿਰਧਾਰਤ ਪ੍ਰਕਿਰਿਆਵਾਂ ਬਾਰੇ ਸਪੱਸ਼ਟ ਜਾਣਕਾਰੀ ਦੇਣਾ ਸੀ।
ਸਹਾਇਕ ਡਾਇਰੈਕਟਰ ਅਤੇ ਨੈਸ਼ਨਲ ਟ੍ਰੇਨਰ ਸ੍ਰੀਮਤੀ ਰੇਨੂ ਨੇ ਮਾਸਟਰ ਟ੍ਰੇਨਰ ਰਾਜਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਦੇ ਨਾਲ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸਥਾਰਪੂਰਵਕ ਸਿਖਲਾਈ ਦਿੱਤੀ।ਟ੍ਰੇਨਰਾਂ ਵੱਲੋਂ ਆਬਾਦੀ ਗਿਣਤੀ ਦੀ ਪ੍ਰਕਿਰਿਆ, ਫੀਲਡ ਪੱਧਰ ’ਤੇ ਨਿਭਾਈਆਂ ਜਾਣ ਵਾਲੀਆਂ ਜਿੰਮੇਵਾਰੀਆਂ, ਡਾਟਾ ਇਕੱਤਰ ਕਰਨ ਦੀ ਪ੍ਰਕਿਰਿਆ ਅਤੇ ਹੋਰ ਕਾਰਜਕਾਰੀ ਲੋੜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਜਨਗਣਨਾ ਦੇ ਕੰਮ ਵਿੱਚ ਸਹੀ ਜਾਣਕਾਰੀ ਦਰਜ਼ ਕਰਨ, ਪ੍ਰਭਾਵਸ਼ਾਲੀ ਤਾਲਮੇਲ ਬਣਾਈ ਰੱਖਣ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਜਗਪਾਲ ਸਿੰਘ ਡਿਪਟੀ ਈ.ਐਸ.ਏ ਅੰਮ੍ਰਿਤਸਰ ਵੀ ਇਸ ਸਿਖਲਾਈ ਪ੍ਰੋਗਰਾਮ ਵਿੱਚ ਹਾਜ਼ਰ ਰਹੇ। ਸ੍ਰੀਮਤੀ ਪੱਲਵੀ ਮਿਸ਼ਰਾ, ਏ.ਡੀ.ਸੀ (ਜਨਰਲ) ਅੰਮ੍ਰਿਤਸਰ ਨੇ ਵੀ ਸਿਖਲਾਈ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਜਨਗਣਨਾ-2027 ਦੀ ਮਹੱਤਤਾ ਅਤੇ ਇਸ ਦੀ ਸਫਲ ਸੰਪੂਰਨਤਾ ਵਿੱਚ ਫੀਲਡ ਸਟਾਫ਼ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ।
ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦੇ ਅੰਤ ਵਿੱਚ ਇੰਟਰਐਕਟਿਵ ਸੈਸ਼ਨ ਵੀ ਕਰਵਾਇਆ ਗਿਆ, ਜਿਸ ਦੌਰਾਨ ਭਾਗੀਦਾਰਾਂ ਵੱਲੋਂ ਜਨਗਣਨਾ ਪ੍ਰਕਿਰਿਆ ਨਾਲ ਸਬੰਧਤ ਵੱਖ-ਵੱਖ ਸਵਾਲ ਪੁੱਛੇ ਗਏ ਅਤੇ ਉਨ੍ਹਾਂ ਦੇ ਸਪੱਸ਼ਟੀਕਰਨ ਦਿੱਤੇ ਗਏ।ਇਸ ਸਿਖਲਾਈ ਰਾਹੀਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਨਗਣਨਾ-2027 ਦੇ ਫੇਜ਼- ਦੌਰਾਨ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਲੋੜੀਂਦੀ ਜਾਣਕਾਰੀ ਅਤੇ ਤਿਆਰੀ ਪ੍ਰਦਾਨ ਕੀਤੀ ਗਈ।

Check Also

 ਖਾਲਸਾ ਯੂਨੀਵਰਸਿਟੀ ਵੱਲੋਂ ‘ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ’ ਸਬੰਧੀ ਸੈਮੀਨਾਰ 

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਐਨ.ਐਸ.ਐਸ …