Saturday, September 5, 2026

ਸਵ. ਭੱਟੀ ਕਾਮੇਡੀ ਰਾਹੀਂ ਸਮਾਜਿਕ ਕੁਰੀਤੀਆਂ ‘ਤੇ ਕਰਦੇ ਸਨ ਚੋਟ- ਤਹਿਸੀਲਦਾਰ ਗੁਰਮਿੰਦਰ ਸਿੰਘ

PPN2001201512
ਛੇਹਰਟਾ, 19 ਜਨਵਰੀ (ਕੁਲਦੀਪ ਸਿੰਘ ਨੋਬਲ) – ਵਿਸ਼ਵ ਪ੍ਰਸਿੱਧ ਕਾਮੇਡੀ ਕਲਾਕਾਰ ਸਵ. ਜਸਪਾਲ ਭੱਟੀ ਆਪਣੀ ਕਾਮੇਡੀ ਅਤੇ ਸਕਿੱਟਾਂ ਰਾਹੀਂ ਸਮਾਜ ਵਿਚ ਫੈਲੀਆਂ ਕੁਰੀਤੀਆਂ ‘ਤੇ ਕਰਾਰੀ ਚੋਟ ਕਰਦੇ ਸਨ ਅਤੇ ਥੋੜੇ ਲਫਜ਼ਾਂ ਵਿੱਚ ਵੱਡੀ ਗੱਲ ਕਹਿ ਜਾਂਦੇ ਸਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਵ. ਜਸਪਾਲ ਸਿੰਘ ਭੱਟੀ ਦੀ ਯਾਦ ਵਿਚ ਛੇਹਰਟਾ ਵਿਖੇ ਹੋਏ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਤਹਿਸੀਲਦਾਰ ਗੁਰਮਿੰਦਰ ਸਿੰਘ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਤਹਿਸੀਲਦਾਰ ਗੁਰਮਿੰਦਰ ਸਿੰਘ ਨੇ ਉਘੇ ਕਲਾਕਾਰ ਵਿਕਾਸ ਛੋਟੂ ਅਤੇ ਫਿਲਮੀ ਕਲਾਕਾਰ ਤੇ ਸਟੇਜ਼ ਸਕੱਤਰ ਅਰਵਿੰਦਰ ਭੱਟੀ ਵੱਲੋਂ ਕਰਵਾਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹੋ ਜਿਹੇ ਸਮਾਗਮ ਕਰਕੇ ਜਿੱਥੇ ਅਸੀਂ ਉਨ੍ਹਾਂ ਨੂੰ ਸੱਚੀ ਸ਼ਰਧਾਜ਼ਲੀ ਦਿੰਦੇ ਹਾਂ ਉਥੇ ਨੌਜਵਾਨ ਵਰਗ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਦੇ ਹਾਂ।ਸੱਭਿਆਚਾਰਕ ਸਮਾਗਮਾਂ ਨਾਲ ਨਵੇਂ ਕਲਾਕਾਰਾਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਅਤੇ ਅੱਗੇ ਵਧਣ ਦਾ ਮੌਕਾ ਮਿਲਦਾ ਹੈ। ਇਸ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚੇ ਸਮਾਜ ਸੇਵਕ ਅਰਸ਼ਦੀਪ ਸਿੰਘ ਰੈਲੀ ਅਤੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਵ. ਜਸਪਾਲ ਸਿੰਘ ਭੱਟੀ ਪੰਜਾਬ ਦੀ ਸ਼ਾਨ ਸਨ ਅਤੇ ਉਨ੍ਹਾਂ ਸਮਾਜਿਕ ਬੁਰਾਈਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਕਾਮੇਡੀ ਰਾਹੀਂ ਹਲਕੇ ਫੁਲਕੇ ਢੰਗ ਨਾਲ ਆਪਣੀ ਗੱਲ ਕਹੀ। ਇਸ ਮੌਕੇ ਵਿਕਾਸ ਛੋਟੂ ਨੇ ਆਏ ਹੋਏ ਵਿਸ਼ੇਸ਼ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …

Leave a Reply