Saturday, October 17, 2026

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਅਤੇ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਸਖੀ ਸ਼ਕਤੀ ਮੇਲਾ’ 26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਦੀ ਦੁਸਹਿਰਾ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ।ਮੇਲਾ ਰੋਜ਼ਾਨਾ ਸਵੇਰੇ 9.00 ਵਜੇ ਤੋਂ ਰਾਤ 10.00 ਵਜੇ ਤੱਕ ਲੋਕਾਂ ਲਈ ਖੁੱਲ੍ਹਾ ਰਹੇਗਾ।
ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪੱਲਵੀ ਮਿਸ਼ਰਾ ਨੇ ਦੱਸਿਆ ਕਿ ਮੇਲੇ ਵਿੱਚ ਮਹਿਲਾ ਉੱਦਮੀਆਂ, ਸਵੈ-ਸਹਾਇਤਾ ਸੂਮਾਂ ਅਤੇ ਹੁਨਰਮੰਦ ਮਹਿਲਾਵਾਂ ਵੱਲੋਂ ਤਿਆਰ ਕੀਤੇ ਹੱਥ ਨਾਲ ਬਣੇ ਉਤਪਾਦ, ਹਸਤਕਲਾ, ਕੱਪੜੇ, ਸਜ਼ਾਵਟੀ ਸਮਾਨ, ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਘਰੇਲੂ ਉਤਪਾਦ ਪ੍ਰਦਰਸ਼ਿਤ ਅਤੇ ਵਿਕਰੀ ਲਈ ਉਪਲੱਬਧ ਹੋਣਗੇ।
ਉਨ੍ਹਾਂ ਕਿਹਾ ਕਿ ਮੇਲੇ ਰਾਹੀਂ ਮਹਿਲਾਵਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ, ਬ੍ਰਾਂਡਿੰਗ ਅਤੇ ਨਵੇਂ ਗਾਹਕਾਂ ਨਾਲ ਸਿੱਧਾ ਸੰਪਰਕ ਬਣਾਉਣ ਦਾ ਮੌਕਾ ਮਿਲੇਗਾ ਇਸ ਤੋਂ ਇਲਾਵਾ ਸਰਕਾਰ ਦੀਆਂ ਸਵੈ-ਰੋਜ਼ਗਾਰ, ਹੁਨਰ ਵਿਕਾਸ ਅਤੇ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਵਿੱਚ ਵੱੱਖ-ਵੱਖ ਕਲਾਕਾਰਾਂ ਵੱਲੋਂ ਸੱਿਿਭਆਚਾਰਕ ਪ੍ਰੋਗਰਾਮ ਅਤੇ ਰੰਗਾਰੰਗ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ।ਸਕੂਲੀ ਵਿਦਿਆਰਥੀਆਂ ਵੱਲੋਂ ਵੀ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ।ਪਰਿਵਾਰਾਂ ਅਤੇ ਬੱਚਿਆਂ ਲਈ ਝੂਲੇ ਤੇ ਮਨੋਰੰਜਨ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਵੱਖ-ਵੱਖ ਖਾਣ-ਪੀਣ ਦੇ ਸਟਾਲ ਵੀ ਮੇਲੇ ਦਾ ਵਿਸ਼ੇਸ਼ ਆਕਰਸ਼ਣ ਹੋਣਗੇ।
ਸ਼੍ਰੀਮਤੀ ਪੱਲਵੀ ਮਿਸ਼ਰਾ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਸਮੇਤ ‘ਪੰਜਾਬ ਸਖੀ ਸ਼ਕਤੀ ਮੇਲਾ’ ਵਿੱਚ ਪਹੁੰਚ ਕੇ ਮਹਿਲਾਵਾਂ ਦੇ ਹੁਨਰ ਅਤੇ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦਾ ਆਨੰਦ ਮਾਣਨ।
ਮੀਟਿੰਗ ਦੌਰਾਨ ਜਿਲ੍ਹਾ ਪ੍ਰੋਗਰਾਮ ਮੈਨੇਜਰ ਮਨੋਜ ਕੁਮਾਰ, ਮੈਡਮ ਅਮਿਸ਼ਕਾ, ਡਿਪਟੀ ਸੀ.ਈ.ਓ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤੀਰਥਪਾਲ ਸਿੰਘ, ਡਾ. ਮਨਿੰਦਰ ਸਿੰਘ, ਇੰਜ. ਇਕਬਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …