ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕੇ ਦੇ ਵਾਰਡ ਨੰਬਰ 79 ਆਜ਼ਾਦ ਨਗਰ, ਹੇਤ ਰਾਮ
ਕਲੋਨੀ ਅਤੇ ਨਰਾਇੱਗੜ੍ਹ ਵਿਖੇ ‘ਮਾਨ ਦਾ ਮੁਨਾਫ਼ਾ’ ਮੁਹਿੰਮ ਤਹਿਤ ਘਰ-ਘਰ ਪਹੁੰਚ ਕਰਕੇ ਪੰਜਾਬ ਸਰਕਾਰ ਵੱਲੋਂ ਸਾਲ 2022 ਤੋਂ ਹੁਣ ਤੱਕ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਸਰਕਾਰੀ ਯੋਜਨਾਵਾਂ ਰਾਹੀਂ ਲੋਕਾਂ ਨੂੰ ਮਿਲ ਰਹੇ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਸਰਕਾਰੀ ਪਹਿਲਕਦਮੀਆਂ ਰਾਹੀਂ ਪਰਿਵਾਰਾਂ ਨੂੰ ਵਿੱਤੀ ਬੱਚਤ ਅਤੇ ਲਾਭ ਮਿਲ ਰਹੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਪਰਿਵਾਰ ਨੂੰ ਸਾਲਾਨਾ ਲਗਭਗ 1.82 ਲੱਖ ਰੁਪਏ ਦਾ ਲਾਭ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ‘ਮਾਨ ਦਾ ਮੁਨਾਫ਼ਾ’ ਮੁਹਿੰਮ ਤਹਿਤ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਸਰਕਾਰ ਵੱਲੋਂ ਸਾਲ 2022 ਤੋਂ ਹੁਣ ਤੱਕ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।ਉਨ੍ਹਾਂ ਬਜ਼ੁਰਗਾਂ, ਮਹਿਲਾਵਾਂ, ਨੌਜਵਾਨਾਂ ਅਤੇ ਬੱਚਿਆਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਵਿਚਾਰ ਸੁਣੇ ਅਤੇ ਸਰਕਾਰੀ ਯੋਜਨਾਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਉਨ੍ਹਾਂ ਅੱਗੇ ਕਿਹਾ ਕਿ ‘ਮਾਨ ਦਾ ਮੁਨਾਫ਼ਾ’ ਮੁਹਿੰਮ ਰਾਹੀਂ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਯੋਜਨਾਵਾਂ ਰਾਹੀਂ ਲੋਕਾਂ ਨੂੰ ਮਿਲ ਰਹੇ ਲਾਭਾਂ ਬਾਰੇ ਜਾਣਕਾਰੀ ਸੁਬੇ ਦੇ ਹੋਰ ਪਰਿਵਾਰਾਂ ਤੱਕ ਵੀ ਪਹੁੰਚਾਈ ਜਾਵੇਗੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media