ਜੰਡਿਆਲਾ ਗੁਰੂ, 25 ਸਤੰਬਰ (ਜਗਦੀਪ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਨਗਰ ਕੌਂਸਲ ਜੰਡਿਆਲਾ ਗੁਰੂ ਵਿਖੇ ਵੱਖ-ਵੱਖ ਵਿਕਾਸ ਕਾਰਜ਼ਾਂ ਦੀ
ਸ਼ੁਰੂਆਤ ਕੀਤੀ ਗਈ।ਇਨ੍ਹਾਂ ਵਿਕਾਸ ਕਾਰਜ਼ਾਂ ’ਤੇ ਕੁੱਲ 2 ਕਰੋੜ 35 ਲੱਖ 88 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ।ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੜਕਾਂ, ਸੀਵਰੇਜ਼ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਤੇ ਗੁਣਵੱਤਾ ਦੇ ਮਿਆਰਾਂ ਅਨੁਸਾਰ ਮੁਕੰਮਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਅੱਜ ਜੰਡਿਆਲਾ ਗੁਰੂ ਵਿਖੇ ਸ਼ੁਰੂ ਕੀਤੇ ਗਏ ਵਿਕਾਸ ਕਾਰਜ਼ਾਂ ਵਿੱਚ ਵਾਰਡ ਨੰਬਰ 5 ਅਤੇ 13 ਵਿੱਚ ਮਾਲੀਆਂ ਵਾਲੇ ਗੁਰਦੁਆਰਾ ਸਾਹਿਬ ਤੋਂ ਊਧਮ ਸਿੰਘ ਚੌਂਕ ਤੱਕ ਸੀਵਰੇਜ਼ ਅਤੇ ਸੜਕ ਦਾ ਕੰਮ ਕੀਤੇ ਜਾਣਗੇ। ਇਸ ਕਾਰਜ ’ਤੇ 98.44 ਲੱਖ ਰੁਪਏ ਖਰਚ ਹੋਣਗੇ।ਵਾਰਡ ਨੰਬਰ 5 ਵਿੱਚ ਬਾਬਾ ਆਲਾ ਸਿੰਘ ਕਲੋਨੀ ਦੀਆਂ ਵੱਖ-ਵੱਖ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਇਨ੍ਹਾਂ ਗਲੀਆਂ ਦੇ ਨਿਰਮਾਣ ’ਤੇ 87.44 ਲੱਖ ਰੁਪਏ ਖਰਚ ਕੀਤੇ ਜਾਣਗੇ।ਨਗਰ ਕੌਂਸਲ ਜੰਡਿਆਲਾ ਗੁਰੂ ਦੇ ਵਾਰਡ ਨੰਬਰ 8 ਅਤੇ 9 ਵਿੱਚ ਬਾਬਾ ਭੋਰੀ ਸ਼ਾਹ ਦੀ ਧਰਮਸ਼ਾਲਾ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਧਰਮਸ਼ਾਲਾ ਦੇ ਨਿਰਮਾਣ ’ਤੇ 50 ਲੱਖ ਰੁਪਏ ਖਰਚ ਕੀਤੇ ਜਾਣਗੇ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ, ਰਾਜ ਕੁਮਾਰ, ਮਨਜਿੰਦਰ ਸਿੰਘ, ਕੁਲਵੰਤ ਰਾਜੂ, ਵਿਪਨਦੀਪ, ਸੂਬੇਦਾਰ ਛਨਾਖ ਸਿੰਘ, ਗੁਰਪ੍ਰੀਤ ਸਿੰਘ ਸਚਦੇਵਾ ਅਤੇ ਸਰਬਜੀਤ ਸਿੰਘ ਡਿੰਪੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Check Also
ਅੰਮ੍ਰਿਤਸਰ ‘ਚ ਡੇਂਗੂ ਵਿਰੋਧੀ ਮੁਹਿੰਮ – ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ‘ਚ ਐਂਟੀ-ਲਾਰਵਾ ਕਾਰਵਾਈ, ਸਪਰੇਅ ਤੇ ਫੌਗਿੰਗ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ …
Punjab Post Daily Online Newspaper & Print Media