Wednesday, September 30, 2026

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ, ਅਪ੍ਰੈਲ ਤੋਂ ਹੁਣ ਤੱਕ ਲਏ ਗਏ 312 ਸੈਂਪਲ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੀ.ਐਫ.ਡੀ.ਏ ਮੈਡਮ ਕਮਲਪ੍ਰੀਤ ਕੌਰ ਬਰਾੜ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਆਈ.ਏ.ਐਸ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਅੰਮ੍ਰਿਤਸਰ ਵਿਖੇ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਮਿਲਾਵਟਖੋਰੀ ’ਤੇ ਰੋਕ ਲਗਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਲਗਾਤਾਰ ਇਨਫੋਰਸਮੈਂਟ ਮੁਹਿੰਮ ਚਲਾਈ ਜਾ ਰਹੀ ਹੈ।
ਜਿਲ੍ਹਾ ਸਿਹਤ ਅਫਸਰ ਕਮ ਡੈਜੀਗਨੇਟਡ ਫੂਡ ਸੇਫਟੀ ਅਫਸਰ ਡਾਕਟਰ ਮਨਜੀਤ ਸਿੰਘ ਰਟੌਲ ਨੇ ਦੱਸਿਆ 28 ਸਤੰਬਰ 2026 ਤੱਕ ਦੀ ਪ੍ਰਗਤੀ ਰਿਪੋਰਟ ਅਨੁਸਾਰ, ਸਿਹਤ ਵਿਭਾਗ ਵੱਲੋਂ 312 ਦੁੱਧ ਦੇ ਸੈਂਪਲ, 291 ਦੁੱਧ ਦੀਆਂ ਇੰਸਪੈਕਸ਼ਨਾਂ ਅਤੇ 52 ਦਹੀਂ ਦੇ ਸੈਂਪਲ ਲਏ ਗਏ ਹਨ।ਇਸ ਤੋਂ ਇਲਾਵਾ ਮਿਲਾਵਟਖੋਰੀ ਅਤੇ ਫੂਡ ਸੇਫਟੀ ਨਿਯਮਾਂ ਦੀ ਉਲੰਘਣਾ ਨਾਲ ਸਬੰਧਤ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਵੀ ਕੀਤੀ ਗਈ ਹੈ।
ਰਿਪੋਰਟ ਅਨੁਸਾਰ ਕੋਰਟ ਵੱਲੋਂ 4 ਮਾਮਲਿਆਂ ਵਿੱਚ 40000 ਅਤੇ ਕੋਰਟ ਵੱਲੋਂ 36 ਮਾਮਲਿਆਂ ਵਿੱਚ 1,79,500 ਦੇ ਜੁਰਮਾਨੇ ਲਗਾਏ ਗਏ ਹਨ।ਇਸ ਦੇ ਨਾਲ ਹੀ ਕੋਰਟ ਵਿੱਚ 1 ਅਤੇ ਕੋਰਟ ਵਿੱਚ 47 ਮਾਮਲੇ ਦਾਇਰ ਕੀਤੇ ਗਏ ਹਨ।ਵੱਖ-ਵੱਖ ਮਾਮਲਿਆਂ ਵਿੱਚ ਹੋਰ ਕਾਨੂੰਨੀ ਕਾਰਵਾਈ ਵੀ ਪ੍ਰਕਿਰਿਆ ਅਧੀਨ ਹੈ।
ਸਿਹਤ ਵਿਭਾਗ ਵੱਲੋਂ 720 ਕਿਲੋ ਗੁੰਮ੍ਹੇ ਦੀ ਪਿੰਨੀ ਅਤੇ 70 ਕਿਲੋ ਗੁੰਮ੍ਹੇ ਦਾ ਪਨੀਰ ਸਮੇਤ ਹੋਰ ਖਾਣ-ਪੀਣ ਦੀਆਂ ਵਸਤੂਆਂ ਸਬੰਧੀ ਵੀ ਕਾਰਵਾਈ ਕੀਤੀ ਗਈ ਹੈ।ਇਸ ਤੋਂ ਇਲਾਵਾ 6 ਸੀਜ਼ ਕੀਤੀਆਂ ਵਸਤੂਆਂ ਅਤੇ 40 ਲੈਬ ਰਿਪੋਰਟਾਂ ਦਰਜ਼ ਕੀਤੀਆਂ ਗਈਆਂ ਹਨ।
ਡਾ. ਮਨਜੀਤ ਸਿੰਘ ਰਟੌਲ ਨੇ ਕਿਹਾ ਕਿ ਜਿਲ੍ਹੇ ਵਿੱਚ ਫੂਡ ਸੇਫਟੀ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਸਮੇਤ ਵੱਖ-ਵੱਖ ਖਾਣ-ਪੀਣ ਦੀਆਂ ਵਸਤੂਆਂ ਦੀ ਜਾਂਚ ਅੱਗੇ ਵੀ ਜਾਰੀ ਰਹੇਗੀ।

 

Check Also

ਸੈਂਟਰ ‘ਚ ਕਰਵਾਇਆ ਜਾ ਰਿਹਾ ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਈਨਿੰਗ ਕੋਰਸ – ਕੈਪਟਨ ਦਵਿੰਦਰ ਸਿੰਘ ਢਿੱਲੋਂ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ …