Friday, October 2, 2026

ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

  ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) –   ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜਿਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ 5 ਅਕਤੂਬਰ 2026 ਤੱਕ ਕਰਵਾਈਆਂ ਜਾ ਰਹੀਆਂ ਹਨ।ਅੱਜ ਖੇਡਾਂ ਦੇ ਚੌਥੇ ਦਿਨ ਜਿਲ੍ਹੇ ਦੇ ਵੱਖ-ਵੱਖ ਖੇਡ ਮੈਦਾਨਾਂ ਵਿੱਚ ਐਥਲੈਟਿਕਸ, ਖੋ-ਖੋ, ਕਬੱਡੀ ਸਰਕਲ ਸਟਾਈਲ, ਵਾਲੀਬਾਲ ਸ਼ੂਟਿੰਗ ਤੇ ਬੈਡਮਿੰਟਨ, ਬਾਸਕਿਟਬਾਲ, ਲਾਅਨ ਟੈਨਿਸ, ਟੇਬਲ ਟੈਨਿਸ, ਰੋਲਰ ਸਕੇਟਿੰਗ, ਚੈਸ, ਫੁੱਟਬਾਲ, ਹੈਂਡਬਾਲ ਅਤੇ ਕਿੱਕ ਬਾਕਸਿੰਗ ਦੇ ਮੁਕਾਬਲੇ ਕਰਵਾਏ ਗਏ।
ਜਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਲੜਕੀਆਂ ਦੇ ਵਾਲੀਬਾਲ ਸ਼ੂਟਿੰਗ ਅਤੇ ਸਮੈਸਿੰਗ ਦੇ ਜਿਲ੍ਹਾ ਪੱਧਰੀ ਮੁਕਾਬਲੇ ਸਕੂਲ ਆਫ਼ ਐਮੀਨੈਂਸ, ਮਾਲ ਰੋਡ ਵਿਖੇ ਕਰਵਾਏ ਗਏ।ਅੰ-21 ਲੜਕੀਆਂ ਦੇ ਮੁਕਾਬਲੇ ਵਿੱਚ ਕੋਚਿੰਗ ਸੈਂਟਰ ਮਾਲ ਰੋਡ ਅੰਮ੍ਰਿਤਸਰ ਨੇ ਪਹਿਲਾ ਅਤੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ।ਅੰ-21-30 ਲੜਕੀਆਂ ਦੇ ਮੁਕਾਬਲੇ ਵਿੱਚ ਕੋਚਿੰਗ ਸੈਂਟਰ ਮਾਲ ਰੋਡ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਲੜਕਿਆਂ ਦੇ ਬਾਸਕਿਟਬਾਲ ਮੁਕਾਬਲੇ ਡੀ.ਏ.ਵੀ ਕੰਪਲੈਕਸ, ਅੰਮ੍ਰਿਤਸਰ ਵਿਖੇ ਕਰਵਾਏ ਗਏ। ਅੰ-21 ਲੜਕਿਆਂ ਦੇ ਮੁਕਾਬਲੇ ਵਿੱਚ ਪੁਲਿਸ ਡੀ.ਏ.ਵੀ ਕਲੱਬ ਨੇ ਪਹਿਲਾ, ਮਾਝਾ ਕਲੱਬ ਯੂਨੀਵਰਸਿਟੀ ਨੇ ਦੂਜਾ ਅਤੇ ਅੰਮ੍ਰਿਤਸਰ ਬਾਲਰ ਕਲੱਬ ਨੇ ਤੀਜਾ ਸਥਾਨ ਹਾਸਲ ਕੀਤਾ।ਕਬੱਡੀ ਸਰਕਲ ਸਟਾਈਲ ਲੜਕੇ ਅਤੇ ਲੜਕੀਆਂ ਦੇ ਜਿਲ੍ਹਾ ਪੱਧਰੀ ਮੁਕਾਬਲੇ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਵਿਖੇ ਕਰਵਾਏ ਗਏ।
ਅੰ-21 ਲੜਕੀਆਂ ਦੇ ਮੁਕਾਬਲੇ ਵਿੱਚ ਗੁਰੂ ਤੇਗ ਬਹਾਦਰ ਕਲੱਬ ਖਿੱਲਚੀਆਂ (ਬਲਾਕ ਰਈਆ) ਨੇ ਪਹਿਲਾ, ਜੋਗੀ ਪੀਰ ਜੀ ਸਪੋਰਟਸ ਕਲੱਬ ਭੈਣੀ ਰਾਜਪੂਤਾਂ (ਬਲਾਕ ਅਟਾਰੀ) ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਅਜ਼ਾਦ ਸਪੋਰਟਸ ਕਲੱਬ ਟਪਿਆਲਾ (ਚੌਗਾਵਾਂ) ਅਤੇ ਮੈਰੀਟੋਰੀਅਸ ਸਕੂਲ (ਬਲਾਕ ਵੇਰਕਾ) ਨੇ ਤੀਜਾ ਸਥਾਨ ਹਾਸਲ ਕੀਤਾ।
ਅੰ-21 ਲੜਕਿਆਂ ਦੇ ਮੁਕਾਬਲੇ ਵਿੱਚ ਸੰਤ ਬਾਬਾ ਗੁਰਬਚਨ ਸਿੰਘ ਸਪੋਰਟਸ ਕਲੱਬ ਤਰਸਿੱਕਾ ਨੇ ਪਹਿਲਾ, ਧੰਨ ਧੰਨ ਬਾਬਾ ਗੁਰਦਿੱਤਾ ਸਿੰਘ ਸਪੋਰਟਸ ਕਲੱਬ ਪਿੰਡ ਤਿੰਮੋਵਾਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ ਸੋਹੀਆ (ਬਲਾਕ ਮਜੀਠਾ) ਅਤੇ ਮਹਾਰਾਜਾ ਰਣਜੀਤ ਸਿੰਘ ਯੂਥ ਕਲੱਬ ਸਾਰੰਗੜ੍ਹਾ (ਅੰਮ੍ਰਿਤਸਰ) ਨੇ ਤੀਜਾ ਸਥਾਨ ਹਾਸਲ ਕੀਤਾ।
ਹੈਂਡਬਾਲ ਦੇ ਜਿਲ੍ਹਾ ਪੱਧਰੀ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਏ ਗਏ।ਅੰ-17 ਲੜਕੀਆਂ ਦੇ ਮੁਕਾਬਲੇ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾ ਸਕੂਲ ਆਫ਼ ਐਮੀਨੈਂਸ ਮਾਲ ਰੋਡ ਨੇ ਦੂਜਾ ਅਤੇ ਸਾਹਿਬ ਗੁਰੂ ਗੋਬਿੰਦ ਸਿੰਘ ਸਕੂਲ ਸੀਨੀਅਰ ਸੈਕੰਡਰੀ ਸਕੂਲ ਚੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਅੰ-17 ਲੜਕਿਆਂ ਦੇ ਮੁਕਾਬਲੇ ਵਿੱਚ ਕੋਚਿੰਗ ਸੈਂਟਰ ਪੀ.ਆਈ.ਐਸ ਨੇ ਪਹਿਲਾ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਵਿੰਡ ਨੇ ਦੂਜਾ ਅਤੇ ਸਕੂਲ ਆਫ਼ ਐਮੀਨੈਂਸ ਛੇਹਰਟਾ ਨੇ ਤੀਜਾ ਸਥਾਨ ਹਾਸਲ ਕੀਤਾ।ਖੋ-ਖੋ ਦੇ ਜਿਲ੍ਹਾ ਪੱਧਰੀ ਮੁਕਾਬਲੇ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਵਿਖੇ ਕਰਵਾਏ ਗਏ।ਅੰ-21 ਲੜਕਿਆਂ ਦੇ ਮੁਕਾਬਲੇ ਵਿੱਚ ਢਪੱਈ ਸਕੂਲ ਦੀ ਟੀਮ ਨੇ ਪਹਿਲਾ, ਵੇਰਕਾ ਸਕੂਲ ਦੀ ਟੀਮ ਨੇ ਦੂਜਾ ਅਤੇ ਪਿੰਡ ਢਪੱਈ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।
ਲੜਕੇ ਅਤੇ ਲੜਕੀਆਂ ਦੇ ਐਥਲੈਟਿਕਸ ਮੁਕਾਬਲੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ ਗਏ।ਅੰ-21 ਲੜਕੀਆਂ ਦੇ ਲਾਂਗ ਜੰਪ ਮੁਕਾਬਲੇ ਵਿੱਚ ਮਨਜੋਤ ਕੌਰ ਨੇ ਪਹਿਲਾ, ਸੋਨਮ ਨੇ ਦੂਜਾ ਅਤੇ ਰਾਜਵਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਅੰ-21 ਲੜਕਿਆਂ ਦੇ 1500 ਮੀਟਰ ਮੁਕਾਬਲੇ ਵਿੱਚ ਕਰਨਬੀਰ ਸਿੰਘ ਨੇ ਪਹਿਲਾ, ਗੁਰਕਿਰਪਾਲ ਸਿੰਘ ਨੇ ਦੂਜਾ ਅਤੇ ਜਸਕਰਨਜੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਲੜਕੇ ਅਤੇ ਲੜਕੀਆਂ ਦੇ ਲਾਅਨ ਟੈਨਿਸ ਦੇ ਜਿਲ੍ਹਾ ਪੱਧਰੀ ਮੁਕਾਬਲੇ ਮਹਾਰਾਜਾ ਰਣਜੀਤ ਸਿੰਘ ਟੈਨਿਸ ਕੰਪਲੈਕਸ ਬਾਗ ਅੰਮ੍ਰਿਤਸਰ ਵਿਖੇ ਕਰਵਾਏ ਗਏ।ਅੰ-14 ਲੜਕਿਆਂ ਦੇ ਮੁਕਾਬਲੇ ਵਿੱਚ ਲਵਲੀਸ਼ ਅਹੂਜਾ ਨੇ ਪਹਿਲਾ, ਅਗਮਦੀਪ ਸਿੰਘ ਨੇ ਦੂਜਾ ਅਤੇ ਜੁਗਾਥ ਨੇ ਤੀਜਾ ਸਥਾਨ ਹਾਸਲ ਕੀਤਾ।
ਅੰ-17 ਲੜਕੀਆਂ ਦੇ ਮੁਕਾਬਲੇ ਵਿੱਚ ਅਰਾਧਿਆ ਸਿੰਘ ਨੇ ਪਹਿਲਾ, ਲੋਰੀਸ਼ਾ ਸਿੰਘ ਨੇ ਦੂਜਾ ਅਤੇ ਗੁਲਨਾਜ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਕਿੱਕ ਬਾਕਸਿੰਗ ਦੇ ਲੜਕੇ ਅਤੇ ਲੜਕੀਆਂ ਦੇ ਜਿਲ੍ਹਾ ਪੱਧਰੀ ਮੁਕਾਬਲੇ ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਕਰਵਾਏ ਗਏ।
         ਅੰ-21 ਲੜਕੀਆਂ ਦੇ 48 ਕਿਲੋ ਭਾਰ ਵਰਗ ਵਿੱਚ ਨਿੱਧੀ ਨੇ ਪਹਿਲਾ ਸਥਾਨ ਹਾਸਲ ਕੀਤਾ।52 ਕਿਲੋ ਭਾਰ ਵਰਗ ਵਿੱਚ ਪਰਨੀਤ ਕੌਰ ਨੇ ਪਹਿਲਾ ਅਤੇ ਮਨਰਾਜ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।60 ਕਿਲੋ ਭਾਰ ਵਰਗ ਵਿੱਚ ਸੁਮਨਦੀਪ ਕੌਰ ਨੇ ਪਹਿਲਾ ਅਤੇ 70 ਕਿਲੋ ਭਾਰ ਵਰਗ ਵਿੱਚ ਰੁਪਿੰਦਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।
ਤੋਂ 30 ਲੜਕੀਆਂ ਦੇ ਮੁਕਾਬਲੇ ਵਿੱਚ 70 ਕਿਲੋ ਭਾਰ ਵਰਗ ਵਿੱਚ ਸੁਨੀਤਾ ਨੇ ਪਹਿਲਾ, ਕੁਸ਼ਮ ਨੇ ਦੂਜਾ, ਜਦਕਿ ਅਮਰਜੀਤ ਕੌਰ ਅਤੇ ਮੁਸਕਾਨ ਭਾਰਦਵਾਜ ਨੇ ਤੀਜਾ ਸਥਾਨ ਹਾਸਲ ਕੀਤਾ।
ਜਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨਾ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਾ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ-2026 ਲਈ ਵੱਖ-ਵੱਖ ਖੇਡਾਂ ਦੇ ਟਰਾਇਲ 1 ਤੋਂ 10 ਅਕਤੂਬਰ ਤੱਕ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ 10 ਅਕਤੂਬਰ ਤੋਂ 23 …