Friday, October 2, 2026

ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਅਕਾਸ਼ਦੀਪ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਣੀ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਅੱਜ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਦੇ ਸਪੁੱਤਰ ਅਕਾਸ਼ਦੀਪ ਸਿੰਘ ਦੇ ਅਕਾਲ ਚਲਾਣੇ ’ਤੇ ਡੂੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਇਸ ਅਸਹਿ ਦੁੱਖ ਦੀ ਘੜੀ ਵਿੱਚ ਹੌਸਲਾ ਦਿੱਤਾ।ਡਾ. ਨਿੱੱਝਰ ਨੇ ਕਿਹਾ ਕਿ ਅਕਾਸ਼ਦੀਪ ਸਿੰਘ ਦਾ ਬੇਵਕਤੀ ਅਕਾਲ ਚਲਾਣਾ ਪਰਿਵਾਰ ਲਈ ਇੱਕ ਅਜਿਹਾ ਗਹਿਰਾ ਸਦਮਾ ਹੈ, ਜਿਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ।
ਡਾ. ਨਿੱਝਰ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ, ਸਾਕ-ਸਬੰਧੀਆਂ ਤੇ ਸਨੇਹੀਆਂ ਨੂੰ ਇਹ ਭਾਣਾ ਮੰਨਣ ਦਾ ਬਲ ਅਤੇ ਹੌਸਲਾ ਪ੍ਰਦਾਨ ਕਰਨ।ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਔਖੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਹਨ ਅਤੇ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਪਰਿਵਾਰ ਨੂੰ ਇਸ ਅਸਹਿ ਵਿਛੋੜੇ ਨੂੰ ਸਹਿਣ ਦੀ ਸਮਰੱਥਾ ਬਖ਼ਸ਼ਣ।

Check Also

ਖੇਡਾਂ ਵਤਨ ਪੰਜਾਬ ਦੀਆਂ-2026 ਲਈ ਵੱਖ-ਵੱਖ ਖੇਡਾਂ ਦੇ ਟਰਾਇਲ 1 ਤੋਂ 10 ਅਕਤੂਬਰ ਤੱਕ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ 10 ਅਕਤੂਬਰ ਤੋਂ 23 …