ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ ਰਜਿਸਟਰਾਰ ਜਗੀਰ ਸਿੰਘ ਨਾਗਰਾ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ
ਗਏ ਸਨ, ਦੇ ਪਰਿਵਾਰ ਨਾਲ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੱਜ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਜਗੀਰ ਸਿੰਘ ਨਾਗਰਾ ਦੇ ਸਪੁੱਤਰ ਹਰਦੀਪ ਸਿੰਘ ਨਾਗਰਾ, ਪ੍ਰਧਾਨ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਵੀ ਅਫਸੋਸ ਸਾਂਝਾ ਕੀਤਾ।
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਜਗੀਰ ਸਿੰਘ ਨਾਗਰਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਆਪਣੀਆਂ ਲੰਬੀਆਂ ਸੇਵਾਵਾਂ ਦੌਰਾਨ ਪੂਰੀ ਇਮਾਨਦਾਰੀ, ਸਮਰਪਣ ਅਤੇ ਜਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਈਆਂ।ਉਨ੍ਹਾਂ ਕਿਹਾ ਕਿ ਨਾਗਰਾ ਵੱਲੋਂ ਯੂਨੀਵਰਸਿਟੀ ਅਤੇ ਇਸ ਨਾਲ ਜੁੜੇ ਵਿਦਿਆਰਥੀਆਂ ਤੇ ਕਰਮਚਾਰੀਆਂ ਦੀ ਬਿਹਤਰੀ ਲਈ ਦਿੱਤੀਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਵਿਧਾਇਕ ਨਿੱਝਰ ਨੇ ਕਿਹਾ ਕਿ ਨਾਗਰਾ ਦਾ ਦੇਹਾਂਤ ਪਰਿਵਾਰ ਦੇ ਨਾਲ-ਨਾਲ ਉਨ੍ਹਾਂ ਨਾਲ ਜੁੜੇ ਸਹਿਕਰਮੀਆਂ ਅਤੇ ਜਾਣਕਾਰਾਂ ਲਈ ਵੀ ਇੱਕ ਵੱਡਾ ਘਾਟਾ ਹੈ।ਡਾ. ਨਿੱਝਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰਕ ਮੈਂਬਰਾਂ ਤੇ ਸਨੇਹੀਆਂ ਨੂੰ ਇਹ ਅਸਹਿ ਦੁੱੱਖ ਸਹਿਣ ਦਾ ਬਲ ਪ੍ਰਦਾਨ ਕਰਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media