ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ) – ਸਕੂਲ ਆਫ਼ ਐਮੀਨੈਂਸ ਸ਼ਹੀਦ ਗੁਰਮੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਪਿੰਡ ਸਾਹਮਣੇ ਗੁਰਦੁਆਰਾ ਅਟਾਰੀ ਸਾਹਿਬ
ਵਿਖੇ ਕਰੀਬ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ 40 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਤਿੰਨ ਨਵੀਆਂ ਲੈਬਾਂ ਦਾ ਰੱਖਿਆ ਨੀਂਹ ਪੱਥਰ।
ਵਿਖੇ ਕਰੀਬ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ 40 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਤਿੰਨ ਨਵੀਆਂ ਲੈਬਾਂ ਦਾ ਰੱਖਿਆ ਨੀਂਹ ਪੱਥਰ।ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਇਥੇ ਕਿਹਾ ਕਿ ਮੌਜ਼ੂਦਾ ਸਮੇਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਸਿਰਫ਼ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ ਹੈ, ਸਗੋਂ ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਅਤੇ ਵਿਹਾਰਕ ਸਿੱਖਿਆ ਪ੍ਰਦਾਨ ਕਰਨਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਮਿਆਰੀ ਸਿੱਖਿਆ ਦੇ ਨਾਲ-ਨਾਲ ਉੱਚ ਪੱਧਰੀ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਹੈ।ਇਨ੍ਹਾਂ ਸਕੂਲਾਂ ਵਿੱਚ ਆਧੁਨਿਕ ਲੈਬਾਂ, ਸਮਾਰਟ ਕਲਾਸਰੂਮ, ਲਾਇਬ੍ਰੇਰੀਆਂ, ਖੇਡ ਸਹੂਲਤਾਂ ਅਤੇ ਹੋਰ ਲੋੜੀਂਦੇ ਸਰੋਤਾਂ ਨੂੰ ਵਿਕਸਤ ਕੀਤਾ ਜਾ ਰਿਹਾ ਹੈ।ਉਨ੍ਹਾਂ ਅਧਿਆਪਕਾਂ ਨੂੰ ਵੀ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਰਵਾਇਤੀ ਪੜ੍ਹਾਈ ਦੇ ਨਾਲ-ਨਾਲ ਪ੍ਰਯੋਗਾਤਮਕ ਗਤੀਵਿਧੀਆਂ, ਨਵੀਂ ਤਕਨੀਕ ਅਤੇ ਰਚਨਾਤਮਕ ਸਿੱਖਣ ਦੇ ਮੌਕੇ ਪ੍ਰਦਾਨ ਕਰਨ ਤਾਂ ਜੋ ਵਿਦਿਆਰਥੀ ਭਵਿੱਖ ਦੀਆਂ ਚੁਣੌਤੀਆਂ ਦਾ ਆਤਮਵਿਸ਼ਵਾਸ ਨਾਲ ਸਾਹਮਣਾ ਕਰ ਸਕਣ।ਵਿਧਾਇਕ ਨੇ ਦੌਰਾ ਕਰਦਿਆਂ ਸਕੂਲ਼ ਵਿੱਚ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਸਕੂਲ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੀ ਸਿੱਖਿਆ ਅਤੇ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਉਪਰਾਲੇ ਜਾਰੀ ਰੱਖਣ ਲਈ ਕਿਹਾ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਤੋਂ ਇਲਾਵਾ ਉਪ ਜਿਲ੍ਹਾ ਸਿੱਖਿਆ ਅਫਸਰ ਰਾਜੇਸ਼ ਖੰਨਾ, ਜਸਬੀਰ ਸਿੰਘ ਨੰਬਰਦਾਰ, ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ।
Punjab Post Daily Online Newspaper & Print Media