ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਅਤੇ ਉਨ੍ਹਾਂ ਦੇ ਇਲਾਜ਼ ਅਤੇ ਸੁਚੱਜੀ ਦੇਖਭਾਲ ਲਈ ਨਗਰ ਨਿਗਮ ਵੱਲੋਂ ਝਬਾਲ
ਰੋਡ ਵਿਖੇ ਤਿਆਰ ਕੀਤੇ ਗਏ ਪਸ਼ੂ ਹਸਪਤਾਲ ਅਤੇ ਗਊਸ਼ਾਲਾ ਦਾ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਅਤੇ ਦੱਖਣੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਉਦਘਾਟਨ ਕੀਤਾ ਗਿਆ।ਉਨ੍ਹਾਂ ਨੇ ਪਸ਼ੂ ਹਸਪਤਾਲ ਅਤੇ ਗਊਸ਼ਾਲਾ ਦੀਆਂ ਵੱਖ-ਵੱਖ ਸਹੂਲਤਾਂ ਦਾ ਜਾਇਜ਼ਾ ਵੀ ਲਿਆ।
ਰੋਡ ਵਿਖੇ ਤਿਆਰ ਕੀਤੇ ਗਏ ਪਸ਼ੂ ਹਸਪਤਾਲ ਅਤੇ ਗਊਸ਼ਾਲਾ ਦਾ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਅਤੇ ਦੱਖਣੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਉਦਘਾਟਨ ਕੀਤਾ ਗਿਆ।ਉਨ੍ਹਾਂ ਨੇ ਪਸ਼ੂ ਹਸਪਤਾਲ ਅਤੇ ਗਊਸ਼ਾਲਾ ਦੀਆਂ ਵੱਖ-ਵੱਖ ਸਹੂਲਤਾਂ ਦਾ ਜਾਇਜ਼ਾ ਵੀ ਲਿਆ।ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਦੇ ਨਾਲ-ਨਾਲ ਪਸ਼ੂਆਂ ਦੀ ਸਿਹਤ, ਇਲਾਜ਼ ਅਤੇ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ ਆਮ ਲੋਕਾਂ ਨੂੰ ਆਉਣ ਵਾਲੀਆਂ ਮਸ਼ਕਲਾਂ ਨੂੰ ਘਟਾਉਣ ਦੇ ਨਾਲ-ਨਾਲ ਪਸ਼ੂਆਂ ਨੂੰ ਸੁਰੱਖਿਅਤ ਥਾਂ ਅਤੇ ਬਿਹਤਰ ਦੇਖ-ਭਾਲ ਮੁਹੱਈਆ ਕਰਵਾਉਣਾ ਵੀ ਨਗਰ ਨਿਗਮ ਦੀ ਜਿੰਮੇਵਾਰੀ ਹੈ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਝਬਾਲ ਰੋਡ ਵਿਖੇ ਲਗਭਗ 2 ਏਕੜ ਸ਼ਮੀਨ ਵਿੱਚ ਪਸ਼ੂ ਹਸਪਤਾਲ ਅਤੇ ਗਊਸ਼ਾਲਾ ਤਿਆਰ ਕੀਤੀ ਗਈ ਹੈ।ਪਸ਼ੂਆਂ ਦੇ ਇਲਾਜ਼ ਲਈ ਇੱਕ ਪਸ਼ੂੂ ਡਾਕਟਰ ਦੀ ਨਿਯੁੱਕਤੀ ਵੀ ਕੀਤੀ ਗਈ ਹੈ, ਜਦਕਿ ਪਸ਼ੂੂਆਂ ਦੀ ਰੋਜ਼ਾਨਾ ਦੇਖ-ਭਾਲ ਅਤੇ ਪ੍ਰਬੰਧਨ ਲਈ ਸਟਾਫ਼ ਵੀ ਤਾਇਨਾਤ ਕੀਤਾ ਗਿਆ ਹੈ।
ਵਿਧਾਇਕ ਡਾ. ਅਜੈ ਗੁਪਤਾ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਹੁਣ ਤੱਕ ਸੜਕਾਂ ਅਤੇ ਜਨਤਕ ਥਾਵਾਂ ਤੋਂ ਲਗਭਗ 60 ਅਵਾਰਾ ਪਸ਼ੂਆਂ ਨੂੰ ਫੜ ਕੇ ਇਸ ਗਊਸ਼ਾਲਾ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ।
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਇਸ ਗਊਸ਼ਾਲਾ ਵਿੱਚ ਪੜਾਅਵਾਰ ਤਰੀਕੇ ਨਾਲ ਲਗਭਗ 400 ਅਵਾਰਾ ਪਸ਼ੂਆਂ ਦੀ ਦੇਖਭਾਲ ਕਰਨ ਦੀ ਸਮਰੱਥਾ ਹੋਵੇਗੀ।ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਸੁਰੱਖਿਅਤ ਅਤੇ ਸੁਚੱਜਾ ਵਾਤਾਵਰਣ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਦੀ ਨਿਯਮਤ ਨਿਗਰਾਨੀ ਅਤੇ ਲੋੜ ਪੈਣ `ਤੇ ਤੁਰੰਤ ਇਲਾਜ਼ ਦਾ ਪ੍ਰਬੰਧ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਹਿਰ ਦੀਆਂ ਗਲੀਆਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ਤੋਂ ਅਵਾਰਾ ਪਸ਼ੂਆਂ ਨੂੰ ਫੜ ਕੇ ਗਊਸ਼ਾਲਾ ਵਿੱਚ ਲਿਆਂਦਾ ਜਾਵੇਗਾ।
ਵਿਧਾਇਕਾਂ ਨੇ ਕਿਹਾ ਕਿ ਪਸ਼ੁੂ ਹਸਪਤਾਲ ਅਤੇ ਗਊਸ਼ਾਲਾ ਨੂੰ ਧਿਆਨ ਵਿੱਚ ਰੱਖਦਿਆਂ ਇਥੇ ਬੁਨਿਆਦੀ ਸਹੂਲਤਾਂ ਵਿਕਸਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਰੱਖਣ ਲਈ ਲੋੜੀਂਦੀ ਜਗ੍ਹਾ, ਇਲਾਜ਼ ਦੀ ਸਹੂਲਤ ਅਤੇ ਸਟਾਫ਼ ਦੀ ਉਪਲੱਬਧਤਾ ਯਕੀਨੀ ਬਣਾਈ ਗਈ ਹੈ।
ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਊਸ਼ਾਲਾ ਵਿੱਚ ਰੱਖੇ ਜਾਣ ਵਾਲੇ ਪਸ਼ੂਆਂ ਦੀ ਸਿਹਤ, ਸਫਾਈ, ਖੁਰਾਕ ਅਤੇ ਹੋਰ ਜ਼ਰੂਰੀ ਲੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਅਧਿਕਾਰੀ, ਨਗਰ ਨਿਗਮ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Punjab Post Daily Online Newspaper & Print Media