ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸੈਸ਼ਨ 2026-2027 ਲਈ ਨੈਸ਼ਨਲ ਕੈਡੇਟ ਕੋਰ (ਐਨ.ਸੀ.ਸੀ) ਦੇ ਆਰਮੀ ਵਿੰਗ ਵਿੱਚ ਭਰਤੀ ਲਈ
ਚੋਣ ਪ੍ਰਕਿਰਿਆ ਕਰਵਾਈ ਗਈ। ਇਹ ਪ੍ਰਕਿਰਿਆ 9 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕਮਾਂਡਿੰਗ ਅਫ਼ਸਰ ਕਰਨਲ ਕੇ.ਕੇ ਜਡੇਜਾ ਦੀ ਅਗਵਾਈ ਹੇਠ ਕਰਵਾਈ ਗਈ।
ਚੋਣ ਪ੍ਰਕਿਰਿਆ ਕਰਵਾਈ ਗਈ। ਇਹ ਪ੍ਰਕਿਰਿਆ 9 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕਮਾਂਡਿੰਗ ਅਫ਼ਸਰ ਕਰਨਲ ਕੇ.ਕੇ ਜਡੇਜਾ ਦੀ ਅਗਵਾਈ ਹੇਠ ਕਰਵਾਈ ਗਈ।ਭਰਤੀ ਪ੍ਰਕਿਰਿਆ ਸੂਬੇਦਾਰ ਰਜਿੰਦਰ ਸਿੰਘ ਅਤੇ ਲੈਫਟੀਨੈਂਟ ਡਾ. ਅਮਨਦੀਪ ਕੌਰ, ਏ.ਐਨ.ਓ ਵੱਲੋਂ ਕਰਵਾਈ ਗਈ।ਚੋਣ ਪ੍ਰਕਿਰਿਆ ਵਿੱਚ ਕੁੱਲ 30 ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਚੋਣ ਪ੍ਰਕਿਰਿਆ ਵਿੱਚ ਲਿਖਤੀ ਪ੍ਰੀਖਿਆ, ਨਿੱਜੀ ਇੰਟਰਵਿਊ ਅਤੇ ਸਰੀਰਕ ਤੰਦਰੁਸਤੀ ਟੈਸਟ ਸ਼ਾਮਲ ਸਨ।ਇਨ੍ਹਾਂ ਰਾਹੀਂ ਵਿਦਿਆਰਥਣਾਂ ਦੀ ਯੋਗਤਾ, ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਰੀਰਕ ਤੰਦਰੁਸਤੀ ਦਾ ਮੁਲਾਂਕਣ ਕੀਤਾ ਗਿਆ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਨ.ਸੀ.ਸੀ ਨੌਜਵਾਨਾਂ ਵਿੱਚ ਅਨੁਸ਼ਾਸਨ, ਲੀਡਰਸ਼ਿਪ, ਆਤਮ-ਵਿਸ਼ਵਾਸ, ਟੀਮ ਭਾਵਨਾ, ਦੇਸ਼-ਪ੍ਰੇਮ ਅਤੇ ਸੇਵਾ ਦੀ ਭਾਵਨਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।ਉਨ੍ਹਾਂ ਨੇ ਐਨ.ਸੀ.ਸੀ ਟੀਮ ਵੱਲੋਂ ਭਰਤੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਅਤੇ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Punjab Post Daily Online Newspaper & Print Media