ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ
ਰਾਣਾ ਕਾਲਾ ਵਿਖੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਮਾਲਕੀ 247 ਜਾਇਦਾਦ ਮਾਲਕਾਂ ਨੂੰ ਮਾਲਕੀ ਕਾਰਡ ਪ੍ਰਦਾਨ ਕੀਤੇ ਗਏ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ਤੇ ਪੰਜਾਬ ਭਰ ਵਿੱਚ ਅੱਜ 149 ਪਿੰਡਾਂ ਦੇ ਵਸਨੀਕਾਂ ਨੂੰ ਕਰੀਬ 16,000 ਮਾਲਕੀ ਕਾਰਡ ਸੌਂਪੇ ਗਏ ਹਨ।ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਸਬੰਧੀ ਪਹਿਲਾਂ ਮਾਲਕੀ ਦੇ ਦਸਤਾਵੇਜ਼ ਉਪਲੱਬਧ ਨਾ ਹੋਣ ਕਾਰਨ ਲੋਕਾਂ ਨੂੰ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਉਨ੍ਹਾਂ ਦੱਸਿਆ ਕਿ ਮਾਲਕੀ ਪ੍ਰਮਾਣ ਪੱਤਰ ਵਿੱਚ ਜਾਇਦਾਦ ਦੇ ਮਾਲਕੀ ਹੱਕਾਂ ਦੀ ਸਪੱਸ਼ਟ ਪਛਾਣ ਲਈ ਲੋੜੀਂਦੇ ਵੇਰਵੇ ਦਰਜ਼ ਕੀਤੇ ਗਏ ਹਨ।ਇਨ੍ਹਾਂ ਵਿੱਚ ਦੇਸ਼ਾਂਤਰ ਅਤੇ ਵਿਥਕਾਰ, ਛਤਿਆ ਹੋਇਆ ਖੇਤਰਫਲ, ਉਸਾਰੀ ਹੋਇਆ ਖੇਤਰਫਲ, ਖੁੱਲ੍ਹਾ ਖੇਤਰਫਲ ਅਤੇ ਸਰਵੇਖਣ ਇਕਾਈ ਦਾ ਨਕਸ਼ਾ ਆਦਿ ਸ਼ਾਮਲ ਹਨ।ਇਸ ਨਾਲ ਜਾਇਦਾਦ ਦੀ ਸਥਿਤੀ ਅਤੇ ਮਾਲਕੀ ਸਬੰਧੀ ਰਿਕਾਰਡ ਨੂੰ ਸਪੱਸ਼ਟ ਅਤੇ ਵਿਵਸਥਿਤ ਢੰਗ ਨਾਲ ਦਰਜ ਕਰਨ ਵਿੱਚ ਮਦਦ ਮਿਲੇਗੀ।ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪਹਿਲਾਂ ਜਾਇਦਾਦ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਸਪੱਸ਼ਟਤਾ ਨਾ ਹੋਣ ਕਾਰਨ ਕਈ ਪਰਿਵਾਰਾਂ ਵਿੱਚ ਮਾਲਕੀ ਹੱਕਾਂ ਨੂੰ ਲੈ ਕੇ ਵਿਵਾਦ ਵੀ ਪੈਦਾ ਹੁੰਦੇ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਐਨ.ਸੀ.ਸੀ ਆਰਮੀ ਵਿੰਗ ਲਈ ਭਰਤੀ ਪ੍ਰਕਿਰਿਆ ਹੋਈ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸੈਸ਼ਨ 2026-2027 ਲਈ ਨੈਸ਼ਨਲ …
Punjab Post Daily Online Newspaper & Print Media