Tuesday, October 13, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਨੇ ਪੰਜਾਬ ਰਾਜ ਯੂਥ ਰੈਡ ਕਰਾਸ ਕੈਂਪ ‘ਚ ਜਿੱਤੀ ਓਵਰਆਲ ਚੈਂਪੀਅਨਸ਼ਿਪ

ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਅੰਮ੍ਰਿਤਸਰ ਨੇ ਕਾਲਜ ਕੈਂਪਸ ਵਿਖੇ ਪੰਜਾਬ ਸਟੇਟ ਰੈਡ ਕਰਾਸ ਵਲੋਂ ਆਯੋਜਿਤ ਰਾਜ ਪੱਧਰੀ ਯੂਥ ਰੈਡਕਰਾਸ ਕੈਂਪ ਵਿੱਚ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਹਾਸਿਲ ਕੀਤੀ।ਇਹ ਸ਼ਾਨਦਾਰ ਉਪਲੱਬਧੀ ਦੋ ਰੋਜ਼ਾ ਕੈਂਪ ਦੌਰਾਨ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਦਾ ਨਤੀਜਾ ਹੈ।
ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਵਿਦਿਆਰਥੀਆਂ ਨੇ ਗਰੁੱਪ ਸੌਂਗ, ਗਰੁੱਪ ਡਾਂਸ, ਲੋਕ ਗੀਤ ਅਤੇ ਕੁਇਜ਼ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਫਸਟ ਏਡ ਮੁਕਾਬਲੇ ਵਿੱਚ ਤੀਜ਼ਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸੀਨੀਅਰ ਸੈਕ਼ੰਡਰੀ ਸਕੂਲ ਫ਼ਾਰ ਗਰਲਜ਼ ਦੇ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਰੁੱਪ ਸੌਂਗ ਵਿੱਚ ਪਹਿਲਾ ਸਥਾਨ, ਫਸਟ ਏਡ ਅਤੇ ਕੁਇਜ਼ ਵਿੱਚ ਪਹਿਲਾ ਸਥਾਨ, ਪੋਸਟਰ ਮੇਕਿੰਗ ਵਿੱਚ ਦੂਜਾ ਸਥਾਨ ਅਤੇ ਲੋਕ ਗੀਤ ਵਿੱਚ ਤੀਜ਼ਾ ਸਥਾਨ ਹਾਸਿਲ ਕੀਤਾ।
ਸਮਾਪਤੀ ਸਮਾਰੋਹ ਵਿੱਚ ਸਵਿਦੁਲਾਰ ਸਿੰਘ ਢਿੱਲੋਂ, ਸਕੱਤਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ, ਪੰਜਾਬ ਸਟੇਟ ਰੈਡ ਕਰਾਸ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਇਨਾਮ ਅਤੇ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸੰਸਥਾ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਸਮਾਜਿਕ ਜ਼ਿੰਮੇਵਾਰੀ ਅਤੇ ਸਹਿ ਪਾਠਕ੍ਰਮਕ ਗਤੀਵਿਧੀਆਂ ਵਿੱਚ ਉਤਮਤਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ …